ਵੁੱਡਬਰੀ ਵਰਲਡ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
ਮੁਕੇਰੀਆਂ, 5 ਸਤੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਚ ਅਧਿਆਪਕ ਦਿਵਸ ਸਮਾਰੋਹ ਬਹੁਤ ਸ਼ਾਨਦਾਰ ਢੰਗ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਡਾ.
ਮੁਕੇਰੀਆਂ, 5 ਸਤੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਚ ਅਧਿਆਪਕ ਦਿਵਸ ਸਮਾਰੋਹ ਬਹੁਤ ਸ਼ਾਨਦਾਰ ਢੰਗ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਤਸਵੀਰ ’ਤੇ ਦੀਵਾ ਜਗਾਉਣ ਤੇ ਫ਼ੁਲ ਚੜ੍ਹਾਉਣ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਨੇ ਗੀਤਾਂ, ਨਾਚਾਂ, ਕਵਿਤਾਵਾਂ, ਭਾਸ਼ਨਾਂ ਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੇ ਅਧਿਆਪਕਾਂ ਪ੍ਰਤੀ ਆਪਣਾ ਸਤਿਕਾਰ ਤੇ ਸ਼ੁਕਰਗੁਜ਼ਾਰੀ ਪ੍ਰਗਟ ਕੀਤੀ। ਵਿਦਿਆਰਥੀਆਂ ਨੇ ਅਧਿਆਪਕਾਂ ਲਈ ਮਨੋਰੰਜਕ ਗਤੀਵਿਧੀਆਂ ਦਾ ਵੀ ਆਯੋਜਨ ਕੀਤਾ, ਜਿਸ ’ਚ ਉਨ੍ਹਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਦੀ ਪ੍ਰਿੰਸੀਪਲ ਮੈਡਮ ਮਧੂ ਡੋਗਰਾ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਢਾਲਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੇ ਅੰਤ ’ਚ ਵਿਦਿਆਰਥੀਆਂ ਨੇ ਅਧਿਆਪਕਾਂ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕੀਤਾ।