06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਜਪਾ ਨੇਤਾ ਸੁਸ਼ੀਲ ਪਿੰਕੀ ਵਲੋਂ ਟੂਰਨਾਮੈਂਟ ਦਾ ਉਦਘਾਟਨ

ਤਲਵਾੜਾ, 5 ਸਤੰਬਰ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਹੀਰ ਬਹਿ ਵਿਖੇ ਬਾਬਾ ਨਕੋਦਰ ਦਾਸ ਸਪੋਰਟਸ ਕਲੱਬ ਵਲੋਂ ਚੌਥਾ ਕ੍ਰਿਕਟ ਟੂਰਨਾਮੈਂਟ ਬਹੁਤ ਹੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸ੍ਰੀ ਸੁਸ਼ੀਲ ਪਿੰਕੀ ਨੇ ਰੀਬਨ ਕੱਟ ਕੇ ਕੀਤਾ।

Ad Position 21
repet_subhas-goyals [Copy P29]
ਕਾਮਾਹੀ ਦੇਵੀ ਖੇਤਰ ਦੇ ਪਿੰਡ ਹੀਰ ਵਿਖੇ ਬਾਬਾ ਨਕੋਦਰ ਦਾਸ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕਰਦੇ ਹੋਏ ਮੁੱਖ ਮਹਿਮਾਨ ਭਾਜਪਾ ਨੇਤਾ ਸੁਸ਼ੀਲ ਪਿੰਕੀ। ਤਸਵੀਰ : ਮਹਿਤਾ 06-09-2026
ਤਲਵਾੜਾ, 5 ਸਤੰਬਰ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਹੀਰ ਬਹਿ ਵਿਖੇ ਬਾਬਾ ਨਕੋਦਰ ਦਾਸ ਸਪੋਰਟਸ ਕਲੱਬ ਵਲੋਂ ਚੌਥਾ ਕ੍ਰਿਕਟ ਟੂਰਨਾਮੈਂਟ ਬਹੁਤ ਹੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸ੍ਰੀ ਸੁਸ਼ੀਲ ਪਿੰਕੀ ਨੇ ਰੀਬਨ ਕੱਟ ਕੇ ਕੀਤਾ। ਟੂਰਨਾਮੈਂਟ ਵਿਚ ਪਹਿਲਾ ਮੈਚ ਪਿੰਡ ਹੀਰ ਬਹਿ ਦੀ ਟੀਮ ਤੇ ਪਿੰਡ ਮਕੋਵਾਲ ਦੀ ਟੀਮ ਵਿਚਕਾਰ ਹੋਇਆ। ਮੁੱਖ ਮਹਿਮਾਨ ਸ੍ਰੀ ਪਿੰਕੀ ਨੇ ਕਿਹਾ ਕਿ ਇਹੋ ਜਿਹੇ ਟੂਰਨਾਮੈਂਟ ਦਾ ਆਯੋਜਨ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਸ੍ਰੀ ਪਿੰਕੀ ਨੇ ਕਲੱਬ ਦੀ ਮਾਲੀ ਸਹਾਇਤਾ ਵੀ ਕੀਤੀ। ਇਸ ਮੌਕੇ ਮੰਡਲ ਪ੍ਰਧਾਨ ਨਰੇਸ਼, ਜਨਰਲ ਸਕੱਤਰ ਸੁਰਿੰਦਰ, ਸ਼ਾਮ ਲਾਲ ਬਾੜੀ, ਕੈਪਟਨ ਮਹਿੰਦਰ ਸਿੰਘ, ਸੂਬੇਦਾਰ ਯੋਗਰਾਜ ਸਿੰਘ, ਕੁਲਦੀਪ ਸਿੰਘ ਸੀਪਰੀਆਂ, ਸ਼ਾਂਤੀ, ਸੰਜੀਵ ਕੁਮਾਰ, ਦਵਿੰਦਰ ਸਿੰਘ, ਕਲੱਬ ਪ੍ਰਧਾਨ ਸੰਜੀਵ ਸੰਜੂ, ਉਪ ਪ੍ਰਧਾਨ ਸੈਂਟੀ, ਕੁਲਦੀਪ ਕੁਮਾਰ, ਮਨਦੀਪ ਸਿੰਘ, ਰਾਜੇਸ਼ ਕੁਮਾਰ ਆਦਿ ਤੋਂ ਇਲਾਵਾ ਸਮੂਹ ਖੇਡ ਪ੍ਰੇਮੀ ਅਤੇ ਪਿੰਡ ਹੀਰ ਬਹਿ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24