06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰੀ ਕਾਲਜ ’ਚ ਅਧਿਆਪਕ ਦਿਵਸ ਮਨਾਇਆ

ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਸਵਿਤਾ ਗੁਪਤਾ ਦੀ ਅਗਵਾਈ ‘ਚ ਹਿੰਦੀ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਸਵਿਤਾ ਗੁਪਤਾ ਵਲੋਂ ਰੀਬਨ ਕੱਟ ਕੇ ਤੇ ਜੋਤੀ ਜਲਾ ਕੇ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਸਵਿਤਾ ਗੁਪਤਾ ਦੀ ਅਗਵਾਈ ‘ਚ ਹਿੰਦੀ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਸਵਿਤਾ ਗੁਪਤਾ ਵਲੋਂ ਰੀਬਨ ਕੱਟ ਕੇ ਤੇ ਜੋਤੀ ਜਲਾ ਕੇ ਕੀਤੀ ਗਈ। ਇਸ ਮੌਕੇ ਪ੍ਰਿੰ: ਸਵਿਤਾ ਗੁਪਤਾ ਨੇ ਹਿੰਦੀ ਵਿਭਾਗ ਦੇ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਗਤੀਵਿਧੀ ਕਰਵਾ ਕੇ ਵਿਦਿਆਰਥੀਆਂ ਸਿਰਜਨਾਤਮਕਤਾ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਕਵਿਤਾਵਾਂ, ਭਾਸ਼ਨ ਤੇ ਗੀਤ ਆਦਿ ਪੇਸ਼ ਕੀਤੇ । ਇਸ ਮੌਕੇ ਕੇਕ ਵੀ ਕੱਟਿਆ ਅਤੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਤੋਹਫ਼ੇ ਦਿੱਤੇ ਗਏ। ਇਸ ਮੌਕੇ ਹਿੰਦੀ ਵਿਭਾਗ ਦੇ ਵਿਭਾਗ ਮੁਖੀ ਪ੍ਰੋ. ਸਰੋਜ ਸ਼ਰਮਾ, ਪ੍ਰੋ. ਤਜਿੰਦਰ ਕੌਰ, ਪ੍ਰੋ. ਅਰੁਣ ਕੁਮਾਰ ਸਮੇਤ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਸੰਬੰਧੀ ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਦੀ ਮੀਟਿੰਗ ਅਗਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਵਲੋਂ ਟੂਰਨਾਮੈਂਟ ਦਾ ਉਦਘਾਟਨ
Ad Position 24