ਸੇਂਟ ਸੋਲਜਰ ਸਕੂਲ ’ਚ ਅਧਿਆਪਕ ਦਿਵਸ ਮਨਾਇਆ
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕੀਤਾ।
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਗਗਨਦੀਪ ਸਿੰਘ ਵਲੋਂ ਸਟਾਫ਼ ਮੈਂਬਰਾਂ ਨਾਲ ਕੇਕ ਕੱਟ ਕੇ ਕੀਤੀ ਗਈ। ਵਿਦਿਆਰਥੀਆਂ ਵਲੋਂ ਸਮੂਹ ਸਟਾਫ਼ ਮੈਂਬਰਾਂ ਨੂੰ ਗੁਲਦਸਤੇ ਭੇਟ ਕਰਕੇ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ। ਪ੍ਰਿੰਸੀਪਲ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਸਫਲ ਜੀਵਨ ਲਈ ਅਧਿਆਪਕਾਂ ਵਲੋਂ ਦੱਸੇ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਪਰੰਤ ਅਧਿਆਪਕਾ ਸ਼ਿਖਾ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਡਾ. ਰਾਧਾਕ੍ਰਿਸ਼ਨਨ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਰਵਾਏ ਗਏ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਡਾਂਸ, ਗੀਤ, ਕੋਰੀਓਗ੍ਰਾਫੀ, ਗਿੱਧਾ-ਭੰਗੜਾ ਆਦਿ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਨੰਨ੍ਹੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ ਕੀਤੀ ਨਕਲ ਨੇ ਸਾਰਿਆਂ ਨੂੰ ਹੱਸਣ ਲਈ ਮਜਬੂਰ ਕਰ ਦਿੱਤਾ। ਪ੍ਰੋਗਰਾਮ ਦੇ ਅੰਤ ’ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।