06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰੀ ਐਲੀਮੈਂਟਰੀ ਸਕੂਲ ਚਡਿਆਲ ’ਚ ਜਨਮ ਅਸ਼ਟਮੀ ਮਨਾਈ

ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਐਲੀਮੈਂਟਰੀ ਸਕੂਲ ਚਡਿਆਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ। ਇਸ ਮੌਕੇ ਸਕੂਲ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਤੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਤੇ ਭਾਰਤੀ ਸਭਿਆਚਾਰ ਨਾਲ ਜੁੜੇ ਪ੍ਰਸੰਗਾਂ ’ਤੇ ਆਧਾਰਿਤ ਪ੍ਰੋਗਰਾਮ ਪੇਸ਼ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਐਲੀਮੈਂਟਰੀ ਸਕੂਲ ਚਡਿਆਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ। ਇਸ ਮੌਕੇ ਸਕੂਲ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਤੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਤੇ ਭਾਰਤੀ ਸਭਿਆਚਾਰ ਨਾਲ ਜੁੜੇ ਪ੍ਰਸੰਗਾਂ ’ਤੇ ਆਧਾਰਿਤ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਸਕੂਲ ਤੋਂ ਸ਼ੋਭਾ ਯਾਤਰਾ ਵੀ ਕੱਢੀ ਗਈ। ਸ਼ੋਭਾ ਯਾਤਰਾ ਵਿਚ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਤੇ ਰਾਧਾ ਦਾ ਰੂਪ ਧਾਰ ਕੇ ਭਾਗ ਲਿਆ। ਸ਼ੋਭਾ ਯਾਤਰਾ ਤੋਂ ਬਾਅਦ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮੰਦਰ ਜਾ ਕੇ ਪੂਜਾ-ਅਰਚਨਾ ਕੀਤੀ। ਅਧਿਆਪਕਾ ਵੰਦਨਾ ਹੀਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਮ ਅਸ਼ਟਮੀ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਾ ਤਿਉਹਾਰ ਹੈ, ਜੋ ਸਾਨੂੰ ਸੱਚ, ਧਰਮ, ਪ੍ਰੇਮ, ਦਇਆ ਤੇ ਕਰਤੱਵ ਦੇ ਮਾਰਗ ’ਤੇ ਚੱਲਣ ਦੀ ਪੇ੍ਰਨਾ ਦਿੰਦਾ ਹੈ। ਸਕੂਲ ਮੁਖੀ ਨੇ ਕਿਹਾ ਕਿ ਭਾਰਤੀ ਤਿਉਹਾਰ ਸਾਡੀ ਸੱਭਿਆਚਾਰਕ ਵਿਰਾਸਤ ਦਾ ਹਿੱਸਾ ਹਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਹੁਸ਼ਿਆਰਪੁਰ ਦੀ ਅੰਡਰ-15 ਮਹਿਲਾ ਕ੍ਰਿਕਟ ਟੀਮ ਨੇ ਕਪੂਰਥਲਾ ਨੂੰ 9 ਵਿਕਟਾਂ ਨਾਲ ਹਰਾਇਆ
Ad Position 24