06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਅਧਿਆਪਕ ਦਿਵਸ ਮਨਾਇਆ

ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਐਜੂਕੇਸ਼ਨ ਵਿਭਾਗ ਵਲੋਂ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਐਜੂਕੇਸ਼ਨ ਵਿਭਾਗ ਵਲੋਂ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਆਰੰਭਤਾ ਮੌਕੇ ਪ੍ਰੋ. ਲਖਵਿੰਦਰ ਜੀਤ ਕੌਰ ਨੇ ਅਧਿਆਪਕ ਦੀ ਵਿਦਿਆਰਥੀਆਂ ਦੇ ਜੀਵਨ ਤੇ ਭਵਿੱਖ ਨੂੰ ਸਵਾਰਨ ਵਿਚ ਮਹੱਤਵਪੂਰਨ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਨ, ਕਵਿਤਾਵਾਂ, ਗੀਤ, ਸਕਿੱਟ ਅਤੇ ਭੰਗੜੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ। ਇਸ ਮੌਕੇ ਜਸਮੀਤ ਕੌਰ, ਬਲਵਿੰਦਰ ਕੌਰ ਤੇ ਸ਼ਵੇਤਾ ਨੇ ਭਾਸ਼ਨ ਦਿੱਤਾ, ਜਸ਼ਨਪ੍ਰੀਤ ਕੌਰ ਅਤੇ ਲਕਸ਼ਦੀਪ ਨੇ ਕਵਿਤਾਵਾਂ ਪੇਸ਼ ਕੀਤੀਆਂ। ਸਨਮ ਤੇ ਅੰਮ੍ਰਿਤ ਨੇ ਗੀਤ ਪੇਸ਼ ਕੀਤੇ। ਬੀ. ਐੱਸ. ਸੀ. ਬੀ. ਐੱਡ. 7ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਸਕਿੱਟ ਤੇ ਜਸਕਰਨ ਸਿੰਘ ਨੇ ਭੰਗੜਾ ਪੇਸ਼ ਕੀਤਾ। ਡਾ. ਅਰਵਿੰਦਰ ਕੌਰ ਵਲੋਂ ਗੀਤ ਪੇਸ਼ ਕੀਤਾ। ਮੰਚ ਸੰਚਾਲਨ ਵਿਦਿਆਰਥਣਾਂ ਨਵਲੀਨ, ਕੋਮਲਦੀਪ, ਸਾਨੀਆ ਤੇ ਸਿਮਰਨ ਵਲੋਂ ਕੀਤਾ। ਅਖੀਰ ਵਿਚ ਡਾ. ਜਾਨਕੀ ਅਗਰਵਾਲ ਤੇ ਡਾ. ਸੰਘਾ ਗੁਰਬਖ਼ਸ਼ ਕੌਰ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਦਾ ਵਿੱਦਿਆ ਜੋਤ ਸਨਮਾਨ ਅੱਜ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਚਡਿਆਲ ’ਚ ਜਨਮ ਅਸ਼ਟਮੀ ਮਨਾਈ
Ad Position 24