07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ। ਡਾ. ਇਸ਼ਾਂਕ ਕੁਮਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਰੋਜ਼ਾਨਾ ਆਪਣੇ ਦਫ਼ਤਰ ਤੇ ਰਿਹਾਇਸ਼ ‘ਤੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਰੋਜ਼ਾਨਾ ਆਪਣੇ ਦਫ਼ਤਰ ਤੇ ਰਿਹਾਇਸ਼ ‘ਤੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸ ਸੰਬੰਧੀ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਲੋਕ ਆਪਣੀਆਂ ਸਮੱਸਿਆਵਾਂ ਤੇ ਮਸਲਿਆਂ ਨੂੰ ਲੈ ਕੇ ਉਨ੍ਹਾਂ ਕੋਲ ਪਹੁੰਚਦੇ ਹਨ ਅਤੇ ਉਹ ਹਰੇਕ ਵਿਅਕਤੀ ਦੀ ਗੱਲ ਨੂੰ ਸੁਣ ਕੇ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੇ ਯਤਨ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਉਨ੍ਹਾਂ ‘ਤੇ ਕੀਤਾ ਵਿਸ਼ਵਾਸ ਉਨ੍ਹਾਂ ਲਈ ਸਿਰਫ਼ ਮਾਣ ਦੀ ਗੱਲ ਨਹੀਂ, ਸਗੋਂ ਇਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਲੋਕ ਜਦੋਂ ਬੜੀ ਆਸ ਦੇ ਨਾਲ ਆਪਣੀਆਂ ਸਮੱਸਿਆਵਾਂ ਤੇ ਉਮੀਦਾਂ ਲੈ ਕੇ ਉਨ੍ਹਾਂ ਕੋਲ ਆਉਂਦੇ ਹਨ ਤਾਂ ਉਨ੍ਹਾਂ ਦੀ ਗੱਲ ਸੁਣਨਾ ਅਤੇ ਸਮੱਸਿਆ ਦੇ ਹੱਲ ਲਈ ਹਰ ਸੰਭਵ ਯਤਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਰਹਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਭਜਾਓ ਪੰਜਾਬ ਬਚਾਓ, ਸੇਵਾ ਸੰਕਲਪ ਤਹਿਤ ਭਾਜਪਾ ਵਰਕਰਾਂ ਦੀ ਜ਼ਿਲ੍ਹਾ ਵਰਕਸ਼ਾਪ ਅਗਲੀ ਖ਼ਬਰ ਸੁਸਾਇਟੀ ਵਲੋਂ ਮਰੀਜ਼ ਦੇ ਇਲਾਜ ਲਈ ਵਿੱਤੀ ਸਹਾਇਤਾ ਭੇਟ
Ad Position 24