06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦੇ ਰੂਪ ’ਚ ਸਜੇ ਵਿਦਿਆਰਥੀਆਂ ਨਾਲ ਚੇਅਰਮੈਨ ਗੁਰਿੰਦਰ ਸਿੰਘ, ਪ੍ਰਿੰਸੀਪਲ ਅਮਨ ਕੁਮਾਰ ਕਨਵਰ ਤੇ ਹੋਰ। ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਕ੍ਰਿਸ਼ਨਮਈ ਹੋ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਕ੍ਰਿਸ਼ਨਮਈ ਹੋ ਗਿਆ। ਨੰਨ੍ਹੇ-ਮੁੰਨੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਮਨਮੋਹਕ ਰੂਪ ‘ਚ ਸਜ ਕੇ ਸਮਾਗਮ ‘ਚ ਸ਼ਾਮਿਲ ਹੋਏ। ਸਮਾਗਮ ਦੌਰਾਨ ਐਲ. ਕੇ. ਜੀ. ਦੇ ਵਿਦਿਆਰਥੀਆਂ ਨੇ ਮੰਤਰ ਉਚਾਰਨ ਕਰਕੇ ਵਾਤਾਵਰਨ ਨੂੰ ਭਗਤੀ ਮਈ ਬਣਾ ਦਿੱਤਾ। ਯੂ. ਕੇ. ਜੀ. ਦੇ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਤੇ ਉਨ੍ਹਾਂ ਦੇ ਪਰਮ ਮਿੱਤਰ ਸੁਦਾਮਾ ਦੀ ਅਟੁੱਟ ਦੋਸਤੀ ਅਤੇ ਪ੍ਰੇਮ ਨੂੰ ਦਰਸਾਉਂਦੀ ਮਨਮੋਹਕ ਪੇਸ਼ਕਾਰੀ ਕੀਤੀ ਗਈ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਪ੍ਰਸੰਗ ਨੂੰ ਨਾਟਕੀ ਰੂਪ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਨ ਕੁਮਾਰ ਕਨਵਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ੍ਰੀ ਕ੍ਰਿਸ਼ਨ ਨੂੰ ਸਿਰਫ਼ ਪ੍ਰਚਲਿਤ ਕਹਾਣੀਆਂ ਜਾਂ ਬਾਹਰੀ ਰੂਪਾਂ ਰਾਹੀਂ ਨਹੀਂ ਸਮਝਣਾ ਚਾਹੀਦਾ, ਸਗੋਂ ‘ਅਸਲ ਕ੍ਰਿਸ਼ਨ’ ਨੂੰ ਜਾਣਨ ਅਤੇ ਉਨ੍ਹਾਂ ਦੇ ਜੀਵਨ-ਦਰਸ਼ਨ ਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸਕੂਲ ਦੇ ਚੇਅਰਮੈਨ ਗੁਰਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਨਸ਼ਾ ਭਜਾਓ ਪੰਜਾਬ ਬਚਾਓ, ਸੇਵਾ ਸੰਕਲਪ ਤਹਿਤ ਭਾਜਪਾ ਵਰਕਰਾਂ ਦੀ ਜ਼ਿਲ੍ਹਾ ਵਰਕਸ਼ਾਪ
Ad Position 24