ਸੇਂਟ ਸੋਲਜਰ ਸਕੂਲਾਂ ’ਚ ਮਨਾਈ ਜਨਮ ਅਸ਼ਟਮੀ
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਦੇ ਸਮੂਹ ਸਕੂਲਾਂ ‘ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਸੰਬੰਧੀ ਕਰਵਾਏ ਪ੍ਰੋਗਰਾਮ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਰਾਧਾ-ਕ੍ਰਿਸ਼ਨ ਦੇ ਰੂਪ ‘ਚ ਸਜ ਕੇ ਸ੍ਰੀ ਕ੍ਰਿਸ਼ਨ ਦੇ ਜੀਵਨ ‘ਤੇ ਆਧਾਰਿਤ ਵੱਖ-ਵੱਖ ਭਜਨ, ਲਘੂ ਨਾਟਕ ਤੇ ਕੋਰਿਓਗ੍ਰਾਫੀ ਆਦਿ ਪੇਸ਼ ਕਰ ਕੇ ਪੂਰੇ ਮਾਹੌਲ ਨੂੰ ਸ੍ਰੀ ਕ੍ਰਿਸ਼ਨ ਦੇ ਰੰਗ ‘ਚ ਰੰਗ ਦਿੱਤਾ।
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਦੇ ਸਮੂਹ ਸਕੂਲਾਂ ‘ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਸੰਬੰਧੀ ਕਰਵਾਏ ਪ੍ਰੋਗਰਾਮ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਰਾਧਾ-ਕ੍ਰਿਸ਼ਨ ਦੇ ਰੂਪ ‘ਚ ਸਜ ਕੇ ਸ੍ਰੀ ਕ੍ਰਿਸ਼ਨ ਦੇ ਜੀਵਨ ‘ਤੇ ਆਧਾਰਿਤ ਵੱਖ-ਵੱਖ ਭਜਨ, ਲਘੂ ਨਾਟਕ ਤੇ ਕੋਰਿਓਗ੍ਰਾਫੀ ਆਦਿ ਪੇਸ਼ ਕਰ ਕੇ ਪੂਰੇ ਮਾਹੌਲ ਨੂੰ ਸ੍ਰੀ ਕ੍ਰਿਸ਼ਨ ਦੇ ਰੰਗ ‘ਚ ਰੰਗ ਦਿੱਤਾ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਜਨ ‘ਰਾਧੇ-ਰਾਧੇ’ ‘ਤੇ ਝੂਮਦੇ ਹੋਏ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਖ਼ੁਸ਼ੀ ਸਾਂਝੀ ਕੀਤੀ। ਨੰਨ੍ਹੇ ਵਿਦਿਆਰਥੀ ਨੇ ਪੇਸ਼ਕਾਰੀ ਨਾਲ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿੱਤੇ। ਵਿਦਿਆਰਥੀਆਂ ਵਲੋਂ ਮਟਕੀ ਤੋੜ ਗੋ-ਗੋਬਿੰਦ ਦੀ ਪੇਸ਼ਕਾਰੀ ਸਭ ਲਈ ਖਿੱਚ ਦਾ ਕੇਂਦਰ ਰਹੀ। ਪ੍ਰੋਗਰਾਮ ਦੇ ਅੰਤ ‘ਚ ਵਾਈਸ ਚੇਅਰਪਰਸਨ ਮੈਡਮ ਚੋਪੜਾ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦੇ ਹੋਏ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੁਨੇਹਾ ਦਿੱਤਾ।