ਬਾਬਾ ਨੰਦ ਲਾਲ ਸਕੂਲ ਸਹੌੜਾ ਡਡਿਆਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਨੰਗਲ ਬਿਹਾਲਾਂ, 6 ਸਤੰਬਰ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਅਤੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਜ਼ਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਛੋਟੇ ਬੱਚਿਆਂ ਵਲੋਂ ਸ੍ਰੀ ਕਿਸ਼ਨ ਤੇ ਰਾਧਾ ਰਾਣੀ ਦੇ ਸਵਰੂਪ ਧਾਰ ਕੇ ਸਾਰਿਆਂ ਦਾ ਮਨ ਮੋਹ ਲਿਆ।
ਅਜੀਤ ਡੈਸਕ
07-09-2026