06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੜ੍ਹਦੀਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਸ਼ਰਧਾ ਨਾਲ ਮਨਾਇਆ

ਗੜ੍ਹਦੀਵਾਲਾ, 6 ਸਤੰਬਰ (ਚੱਗਰ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕਮੇਟੀ ਵਲੋਂ ਗੜ੍ਹਦੀਵਾਲਾ ਦੇ ਜੰਜ ਘਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਸ਼ਹਿਰ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸ ਮੌਕੇ ਅਤੁੱਲ ਕ੍ਰਿਸ਼ਨ ਸ਼ਾਸਤਰੀ ਨੇ ਆਪਣੇ ਮਧੁਰ ਸੰਕੀਰਤਨ ਨਾਲ ਸੰਗਤਾਂ ਨੂੰ ਆਨੰਦਿਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਗੜ੍ਹਦੀਵਾਲਾ, 6 ਸਤੰਬਰ (ਚੱਗਰ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕਮੇਟੀ ਵਲੋਂ ਗੜ੍ਹਦੀਵਾਲਾ ਦੇ ਜੰਜ ਘਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਸ਼ਹਿਰ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸ ਮੌਕੇ ਅਤੁੱਲ ਕ੍ਰਿਸ਼ਨ ਸ਼ਾਸਤਰੀ ਨੇ ਆਪਣੇ ਮਧੁਰ ਸੰਕੀਰਤਨ ਨਾਲ ਸੰਗਤਾਂ ਨੂੰ ਆਨੰਦਿਤ ਕੀਤਾ। ਇਸ ਦੌਰਾਨ ਰਾਤ 12 ਵਜੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਸਮੇਂ ਪੂਰਾ ਪੰਡਾਲ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਅਤੇ ਸੰਗਤਾਂ ਭਜਨਾਂ ਦੀ ਤਾਲ ’ਤੇ ਝੂਮਣ ਲਈ ਮਜਬੂਰ ਹੋ ਗਈਆਂ ਤੇ ਸਾਰਿਆਂ ਨੇ ਇਕ ਦੂਜੇ ਨੂੰ ਭਗਵਾਨ ਕ੍ਰਿਸ਼ਨ ਦੇ ਜਨਮ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਮੰਦਰਾਂ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਇਸ ਮੌਕੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕਮੇਟੀ ਵਲੋਂ ਇਸ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਅਥਲੀਟ ਮੈਡਮ ਇੰਦਰਜੀਤ ਕੌਰ ਦਾ ਸਨਮਾਨ ਕਰਦੇ ਹੋਏ ਜੀ. ਐਨ. ਡੀ. ਯੂ. ਡਾਇਰੈਕਟਰ ਸਪੋਰਟਸ ਡਾ. ਕੰਵਰ ਸਿੰਘ ਜਿੰਮੀ ਢਿੱਲੋਂ,...
Ad Position 24