06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਡੀ. ਏ. ਵੀ. ਕਾਲਜ ’ਚ ਅਧਿਆਪਕ ਦਿਵਸ ਮਨਾਇਆ

ਗੜ੍ਹਸ਼ੰਕਰ, 6 ਸਤੰਬਰ (ਧਾਲੀਵਾਲ)-ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਗੜ੍ਹਸ਼ੰਕਰ, 6 ਸਤੰਬਰ (ਧਾਲੀਵਾਲ)-ਡੀ. ਏ. ਵੀ. ਕਾਲਜ ਲੜਕੀਆਂ ਗੜ੍ਹਸ਼ੰਕਰ ਵਿਖੇ ਕਮੇਟੀ ਪ੍ਰਧਾਨ ਵਰੁਣ ਬੇਦੀ ਤੇ ਪਿ੍ਸੀਪਲ ਡਾ. ਕੰਵਲਇੰਦਰ ਕੌਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ। ਸਮਾਗਮ ਦਾ ਮੁੱਖ ਉਦੇਸ਼ ਅਧਿਆਪਕਾਂ ਦੇ ਸਮਾਜ ਤੇ ਵਿਦਿਆਰਥੀਆਂ ਦੇ ਜੀਵਨ ਨੂੰ ਸੁਧਾਰਨ ਵਿਚ ਪਾਏ ਜਾ ਰਹੇ ਅਣਮੁੱਲੇ ਯੋਗਦਾਨ ਨੂੰ ਸਨਮਾਨਿਤ ਕਰਨਾ ਸੀ। ਇਸ ਮੌਕੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਅਧਿਆਪਕ ਦੇ ਰੂਪ ਵਿਚ ਪਾਏ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੇ ਜਨਮ ਦਿਵਸ ਨੂੰ ਹਰ ਸਾਲ ਅਧਿਆਪਕ ਦਿਵਸ ਵਜੋਂ ਮਨਾਉਣ ਨੂੰ ਮੁੱਖ ਰੱਖਦੇ ਹੋਏ ਵਿਦਿਆਰਥਣਾਂ ਵਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨ ਲਈ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥਣਾਂ ਨੇ ਭਾਸ਼ਨ, ਕਵਿਤਾਵਾਂ, ਗੀਤਾਂ ਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਸਮਾਜ ਨੂੰ ਰੌਣਕ ਮਈ ਬਣਾਇਆ। ਵਰੁਣ ਬੇਦੀ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣ ਕੇ ਸਮਾਜ ਸੇਵਾ ਕਰਨ ਅਤੇ ਅਧਿਆਪਕਾਂ ਨੂੰ ਸੁਯੋਗ ਅਗਵਾਈ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਤਲਵਾੜਾ ਨੇ ਭਾਰਤ ਨੂੰ ਜਾਣੋ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਗੜ੍ਹਦੀਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਸ਼ਰਧਾ ਨਾਲ ਮਨਾਇਆ
Ad Position 24