07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਧਾਇਕ ਘੁੰਮਣ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤਲਵਾੜਾ ਤੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਤਲਵਾੜਾ, 6 ਸਤੰਬਰ (ਐੱਚ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਤਲਵਾੜਾ, 6 ਸਤੰਬਰ (ਐੱਚ. ਐਸ. ਮਿੱਠੂ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕਾਲੀ ਮਾਤਾ ਮੰਦਰ ਨਜ਼ਦੀਕ ਤਲਵਾੜਾ ਤੋਂ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ 2 ਬੱਸਾਂ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਬੱਸਾਂ ਨੂੰ ਵਿਧਾਇਕ ਕਰਮਬੀਰ ਸਿੰਘ ਘੁੰਮਣ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਇਸ ਸਕੀਮ ਰਾਹੀਂ ਲੱਖਾਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਘੁੰਮਣ ਨੇ ਕਿਹਾ ਕਿ ਦਸੂਹਾ ਦੇ ਵਿਕਾਸ ਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਵਰਗੀਆਂ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲਦੀ ਹੈ ਤੇ ਸੰਗਤ ਨੂੰ ਬਿਨਾਂ ਕਿਸੇ ਵੱਡੀ ਆਰਥਿਕ ਚਿੰਤਾ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਹੁੰਦਾ ਹੈ। ਇਸ ਮੌਕੇ ਆਸ਼ੂ ਅਰੋੜਾ ਪ੍ਰਧਾਨ ਨਗਰ ਪੰਚਾਇਤ ਤਲਵਾੜਾ, ਸ਼ਿਵਮ ਤਲੂਜਾ, ਜੋਗਿੰਦਰ ਪਾਲ ਛਿੰਦਾ ਕੌਂਸਲਰ ਤਲਵਾੜਾ, ਜੋਤੀ ਸ਼ਰਮਾ, ਸਤਨਾਮ ਸਿੰਘ, ਸਤਪਾਲ ਸਿੰਘ ਥਾਣਾ ਮੁਖੀ ਤਲਵਾੜਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ ਰਾਜ ਧੁੱਗਾ ਨੂੰ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਅਕਾਲੀ ਦਲ (ਬ) ਹੋਵੇਗਾ ਹੋਰ ਮਜ਼ਬੂਤ-ਰਸੂਲਪੁਰ ਅਗਲੀ ਖ਼ਬਰ ਨਾਬਾਲਗ ਲੜਕੀ ਚਾਰ-ਪੰਜ ਮਹੀਨੇ ਤੋਂ ਗਰਭਵਤੀ ਹੋਣ ’ਤੇ ਦੋ ਖ਼ਿਲਾਫ਼ ਮਾਮਲਾ ਦਰਜ
Ad Position 24