07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੈਂਬਰਿਜ ਅਰਥ ਸਕੂਲ ਟਾਂਡਾ ਵਿਖੇ ਅਧਿਆਪਕ ਦਿਵਸ ਸਨਮਾਨ ਨਾਲ ਮਨਾਇਆ

ਟਾਂਡਾ ਉੜਮੁੜ, 6 ਸਤੰਬਰ (ਭਗਵਾਨ ਸਿੰਘ ਸੈਣੀ)-ਕੈਂਬਰਿਜ ਅਰਥ ਸਕੂਲ ਟਾਂਡਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਬਲਰਾਜ ਮਹਿੰਦਰੂ ਦੇ ਦਿਸ਼ਾ-ਨਿਰਦੇਸ਼ਾਂ ਤੇ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਦੀ ਅਗਵਾਈ ਹੇਠ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦਾ ਪ੍ਰਗਟਾਵਾ ਕਰਦਿਆਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਟਾਂਡਾ ਉੜਮੁੜ, 6 ਸਤੰਬਰ (ਭਗਵਾਨ ਸਿੰਘ ਸੈਣੀ)-ਕੈਂਬਰਿਜ ਅਰਥ ਸਕੂਲ ਟਾਂਡਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਬਲਰਾਜ ਮਹਿੰਦਰੂ ਦੇ ਦਿਸ਼ਾ-ਨਿਰਦੇਸ਼ਾਂ ਤੇ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਦੀ ਅਗਵਾਈ ਹੇਠ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦਾ ਪ੍ਰਗਟਾਵਾ ਕਰਦਿਆਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਦੇ ਸਨਮਾਨ ਨਾਲ ਕੀਤੀ ਗਈ। ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਵਿਤਾਵਾਂ, ਭਾਸ਼ਨਾਂ ਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਅਤੇ ਸਮਾਜ ਦੇ ਨਿਰਮਾਣ ਵਿਚ ਅਧਿਆਪਕਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਤੋਹਫ਼ੇ ਭੇਟ ਕਰਕੇ ਉਨ੍ਹਾਂ ਪ੍ਰਤੀ ਸਤਿਕਾਰ ਤੇ ਆਭਾਰ ਪ੍ਰਗਟ ਕੀਤਾ। ਇਸ ਮੌਕੇ ਚੇਅਰਮੈਨ ਬਲਰਾਜ ਮਹਿੰਦਰੂ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਵਿਦਿਆਰਥੀਆਂ ਵਿਚ ਚੰਗੇ ਸੰਸਕਾਰ, ਅਨੁਸ਼ਾਸਨ, ਜ਼ਿੰਮੇਵਾਰੀ ਤੇ ਮਾਨਵੀ ਕਦਰਾਂ-ਕੀਮਤਾਂ ਦਾ ਵਿਕਾਸ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਦਰਮਿਆਨ ਸਤਿਕਾਰ ਅਤੇ ਵਿਸ਼ਵਾਸ ਦਾ ਰਿਸ਼ਤਾ ਸਿੱਖਿਆ ਦੀ ਸਫਲਤਾ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਕ ਯੋਗ ਅਧਿਆਪਕ ਵਿਦਿਆਰਥੀ ਦੀਆਂ ਸਮਰੱਥਾਵਾਂ ਨੂੰ ਪਛਾਣ ਕੇ ਉਸ ਨੂੰ ਆਪਣੇ ਟੀਚੇ ਹਾਸਿਲ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ਵਿਚ ਕਰਵਾਏ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ’ਚ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮਾਂ ਦਾ ਆਨੰਦ ਮਾਣਿਆ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਪਰਲ ਵਲੋਂ ਅਧਿਆਪਕ ਦਿਵਸ ਮੌਕੇ ਚਾਰ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ‘ਆਪ’ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਨੱਥੂਪੁਰ ਦਾ ਵਿਦੇਸ਼ੀ ਦੌਰੇ ਤੋਂ ਵਾਪਸ ਪਰਤਣ ’ਤੇ ਨਿੱਘਾ ਸਵਾਗਤ
Ad Position 24