13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਅਧਿਆਪਕ ਦਿਵਸ ਮਨਾਇਆ

ਬੰਗਾ, 6 ਸਤੰਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਅਧਿਆਪਕ ਦਿਵਸ ਉਤਸ਼ਾਹ, ਪਿਆਰ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਜਮਾਤ ਪਹਿਲੀ ਤੇ 12ਵੀਂ ਦੇ ਵਿਦਿਆਰਥੀਆਂ ਵਲੋਂ ਕੀਤਾ, ਜਿਨ੍ਹਾਂ ਨੇ ਆਪਣੀਆਂ ਰਚਨਾਤਮਕ ਪੇਸ਼ਕਾਰੀਆਂ ਰਾਹੀਂ ਸਮੂਹ ਅਧਿਆਪਕ ਵਰਗ ਲਈ ਇਸ ਦਿਨ ਨੂੰ ਯਾਦਗਾਰ ਬਣਾ ਦਿੱਤਾ।

Ad Position 21
No active advertisement
ਅਜੀਤ ਡੈਸਕ 07-09-2026
ਬੰਗਾ, 6 ਸਤੰਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਅਧਿਆਪਕ ਦਿਵਸ ਉਤਸ਼ਾਹ, ਪਿਆਰ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਜਮਾਤ ਪਹਿਲੀ ਤੇ 12ਵੀਂ ਦੇ ਵਿਦਿਆਰਥੀਆਂ ਵਲੋਂ ਕੀਤਾ, ਜਿਨ੍ਹਾਂ ਨੇ ਆਪਣੀਆਂ ਰਚਨਾਤਮਕ ਪੇਸ਼ਕਾਰੀਆਂ ਰਾਹੀਂ ਸਮੂਹ ਅਧਿਆਪਕ ਵਰਗ ਲਈ ਇਸ ਦਿਨ ਨੂੰ ਯਾਦਗਾਰ ਬਣਾ ਦਿੱਤਾ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਦੇ ਨਿੱਘੇ ਸਵਾਗਤ ਤੇ ਬੈਂਡ ਨਾਲ ਹੋਈ। ਇਸ ਤੋਂ ਬਾਅਦ ਪ੍ਰੋਗਰਾਮ ਸ਼ੁਰੂ ਕਰਨ ਦੀ ਆਗਿਆ ਲਈ ਗਈ ਅਤੇ ਪਵਿੱਤਰ ਜੋਤ ਪ੍ਰਜਵਲਿਤ ਕੀਤੀ ਗਈ। ਇਸ ਮੌਕੇ ਜਮਾਤ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਸਰਗਰਮ ਭਾਗ ਲੈਂਦਿਆਂ ਅਧਿਆਪਕਾਂ ਦੇ ਸਨਮਾਨ ਵਿਚ ਭਾਵਪੂਰਨ ਸੰਦੇਸ਼, ਭਾਸ਼ਣ, ਕਵਿਤਾਵਾਂ, ਗੀਤ, ਨਾਚ ਤੇ ਲਘੂ ਨਾਟਕ ਪੇਸ਼ ਕੀਤੇ। ਇਸ ਮੌਕੇ ਜਸਲੀਨ ਨੇ ਪ੍ਰੇਰਣਾਦਾਇਕ ਭਾਸ਼ਨ ਦਿੱਤਾ ਤੇ ਵਿਦਿਆਰਥੀਆਂ ਨੇ ਭਾਵਪੂਰਨ ਪੇਸ਼ਕਾਰੀ ਕੀਤੀ ਅਤੇ ਗਿਆਨਵਰਧਕ ਲਘੂ ਨਾਟਕ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਸਮਾਗਮ ਦੌਰਾਨ ਅਧਿਆਪਕਾਂ ਲਈ ਸਟ੍ਰਾਅ-ਕਾਟਨ ਬਾਲ ਟ੍ਰਾਂਸਫਰ, 3-ਆਈਟਮ ਸਟੋਰੀ ਰਿਲੇ, ਮਿਊਜ਼ਕਿਲ ਕੱਪਸ, ਕੋਟ ਕਵਿਜ਼, ਪਾਸ ਦ ਮਾਈਕ ਅਤੇ ਕਲਰ ਕਮਾਂਡ ਵਰਗੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਹੱਥੀਂ ਬਣਾਏ ਕਾਰਡ ਅਤੇ ਨਿੱਜੀ ਸੰਦੇਸ਼ ਭੇਟ ਕਰਕੇ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਸਫਲ ਸਮਾਗਮ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸਜਾਵਲਪੁਰ ਵਿਖੇ ਕੁਸ਼ਤੀ ਸ਼ੁਰੂ ਕਰਵਾਉਂਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਪਤਵੰਤੇ। ਸਜਾਵਲਪੁਰ ਵਿਖੇ ਕਰਵਾਇਆ ਸਾਲਾ...
Ad Position 24