08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਿਲਵਰ ਓਕ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਟਾਂਡਾ ਉੜਮੁੜ, 7 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਅਧਿਆਪਕ ਦਿਵਸ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਧੂਮ ਧਾਮ ਨਾਲ ਮਨਾਇਆ । ਇਸ ਖ਼ਾਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਨੇ ਵਿਸ਼ੇਸ਼ ਤੌਰ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਟਾਂਡਾ ਉੜਮੁੜ, 7 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਅਧਿਆਪਕ ਦਿਵਸ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਧੂਮ ਧਾਮ ਨਾਲ ਮਨਾਇਆ । ਇਸ ਖ਼ਾਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਨੇ ਵਿਸ਼ੇਸ਼ ਤੌਰ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮੌਕੇ ਤੇ ਹਮੇਸ਼ਾ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਉਹ ਆਪਣੇ ਸਕੂਲ ਦੇ ਅਧਿਆਪਕਾਂ ਦੇ ਨਾਲ ਮਿਲ ਕੇ ਇਹ ਦਿਹਾੜਾ ਮਨਾਉਣ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਅੱਜ ਤੱਕ ਜੋ ਵੀ ਹਾਸਿਲ ਕੀਤਾ ਹੈ ਆਪਣੇ ਅਧਿਆਪਕਾਂ ’ਤੇ ਦਰਸਾਏ ਹੋਏ ਮਿਹਨਤ ਦੇ ਮਾਰਗ ’ਤੇ ਚੱਲ ਕੇ ਹੀ ਹਾਸਲ ਕੀਤਾ ਹੈ। ਇਨ੍ਹਾਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਇਸ ਨੂੰ ਸਵਾਰਨਾ ਅਧਿਆਪਕਾਂ ਦੇ ਹੱਥਾਂ ਵਿਚ ਹੀ ਹੁੰਦਾ ਹੈ। ਇਸ ਮੌਕੇ ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਵੀ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਦੁਨੀਆ ਦੇ ਸਾਰੇ ਕਿੱਤਿਆਂ ਵਿਚ ਸਿਰਫ਼ ਅਧਿਆਪਕ ਦਾ ਅਜਿਹਾ ਕੀਤਾ ਹੁੰਦਾ ਹੈ, ਜਿਸ ਵਿਚ ਉਸ ਨੂੰ ਹਜ਼ਾਰਾਂ ਬੱਚਿਆਂ ਵਲੋਂ ਸਤਿਕਾਰ ਮਿਲਦਾ ਹੈ ਅਤੇ ਇਹ ਕਿੱਤਾ ਬਹੁਤ ਹੀ ਪਵਿੱਤਰ ਮੰਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਕਿੱਤੇ ਦੇ ਨਾਲ ਨਾਲ ਸਾਨੂੰ ਰਾਸ਼ਟਰ ਨਿਰਮਾਣ ਦੀ ਜ਼ਿੰਮੇਵਾਰੀ ਵੀ ਮਿਲੀ ਹੋਈ ਹੈ, ਜਿਸ ਨੂੰ ਸਾਨੂੰ ਤਨਦੇਹੀ ਨਾ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਮੁੱਚੇ ਟੀਚਿੰਗ ਸਟਾਫ਼ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਮਿਹਨਤ ਦੇ ਨਾਲ ਪੜ੍ਹਾਈ ਹੋਏ ਬੱਚੇ ਅੱਜ ਦੁਨੀਆ ਦੇ ਵਿਚ ਤਰੱਕੀ ਦੀਆਂ ਬੁਲੰਦੀਆਂ ਛੂਹ ਰਹੇ ਹਨ। ਸੰਸਥਾ ਦੇ ਮੈਨੇਜਰ ਗਜਿੰਦਰ ਪਾਲ ਸਿੰਘ ਤੇ ਤਰਨ ਸੈਣੀ ਨੇ ਵੀ ਅਧਿਆਪਕਾਂ ਨੂੰ ਇਸ ਮੌਕੇ ਮੁਬਾਰਕਬਾਦ ਦਿੱਤੀ। ਇਸ ਮੌਕੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਭੇਲਾ, ਅਮਰਜੀਤ ਕੌਰ ਸੈਣੀ ਰਾਜਵਿੰਦਰ, ਜਗਬੰਧਨ ਸਿੰਘ, ਰਵਿੰਦਰ ਕੁਮਾਰ, ਪੰਕਜ, ਬਲਦੇਵ, ਸੁਸ਼ੀਲ, ਅਰਚਨਾ, ਗੁਰਪ੍ਰੀਤ, ਵਿਸ਼ਾਲੀ, ਚੇਤਨਾ, ਨੀਨਾ, ਅਨੁਰਾਧਾ, ਮਨੀਸ਼ਾ, ਰੁਪਿੰਦਰ, ਪੂਜਾ ਸਵੇਤਾ, ਪਰਵੀਨ, ਅਮਰ, ਪੁਸ਼ਪਾ, ਰਾਜਿੰਦਰ, ਗਰਿੰਦਰ, ਹਰਜਿੰਦਰ, ਈਸਾ, ਅਮਨ, ਪਰਮਜੀਤ, ਬਲਜੀਤ ਕੰਚਨ, ਹਰਮਿੰਦਰ, ਹਰਜੀਤ ਤੇ ਬਾਕੀ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਜੀ. ਆਰ. ਡੀ. ਨਰਸਿੰਗ ਕਾਲਜ ਟਾਂਡਾ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹੇ ’ਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ
Ad Position 24