08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਅਧਿਆਪਕਾਂ ਦਾ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨ

ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਧਿਆਪਕ ਦਿਵਸ ਦੇ ਸੰਬੰਧ ’ਚ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਸਨਮਾਨ ਸਮਾਰੋਹ ਕਰਵਾਇਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਜ਼ਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਜਤਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ, ਸਤੀਸ਼ ਕੁਮਾਰ ਸ਼ਰਮਾ ਸਰਕਾਰੀ ਪ੍ਰਾਇਮਰੀ ਸਕੂਲ ਪੰਜਢੇਰ ਕਲਾਂ ਤੇ ਵੰਦਨਾ ਹੀਰ ਸਰਕਾਰੀ ਪ੍ਰਾਇਮਰੀ ਸਕੂਲ ਚਡਿਆਲ ਨੂੰ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਧਿਆਪਕ ਦਿਵਸ ਦੇ ਸੰਬੰਧ ’ਚ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਸਨਮਾਨ ਸਮਾਰੋਹ ਕਰਵਾਇਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਜ਼ਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਜਤਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ, ਸਤੀਸ਼ ਕੁਮਾਰ ਸ਼ਰਮਾ ਸਰਕਾਰੀ ਪ੍ਰਾਇਮਰੀ ਸਕੂਲ ਪੰਜਢੇਰ ਕਲਾਂ ਤੇ ਵੰਦਨਾ ਹੀਰ ਸਰਕਾਰੀ ਪ੍ਰਾਇਮਰੀ ਸਕੂਲ ਚਡਿਆਲ ਨੂੰ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਕੀਤਾ। ਸਮਾਗਮ ਦੀ ਸ਼ੁਰੂਆਤ ਰੋਟੇਰੀਅਨ ਰਜਨੀਸ਼ ਗੁਲਿਆਣੀ ਵਲੋਂ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਰਾਸ਼ਟਰ ਨਿਰਮਾਣ ਵਿਚ ਅਧਿਆਪਕਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕਰਕੇ ਕੀਤੀ ਗਈ। ਕਲੱਬ ਦੇ ਪ੍ਰਧਾਨ ਰਾਕੇਸ਼ ਕਪੂਰ ਨੇ ਆਪਣੇ ਸੰਬੋਧਨ ’ਚ ਦੱਸਿਆ ਕਿ ਸਨਮਾਨਿਤ ਕੀਤੇ ਗਏ ਤਿੰਨੇ ਅਧਿਆਪਕ ਸਿੱਖਿਆ ਦੀ ਗੁਣਵੱਤਾ ਵਧਾਉਣ ਦੇ ਨਾਲ-ਨਾਲ ਆਪਣੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵਿਚ ਵੀ ਅਹਿਮ ਯੋਗਦਾਨ ਪਾ ਰਹੇ ਹਨ। ਸਨਮਾਨਿਤ ਅਧਿਆਪਕਾਂ ਨੇ ਵੀ ਆਪਣੇ ਤਜਰਬੇ ਸਾਂਝੇ ਕਰਦਿਆਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਨਵੀਨ ਉਪਰਾਲਿਆਂ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦਾ ਸੰਚਾਲਨ ਕਲੱਬ ਦੇ ਸਕੱਤਰ ਇੰਦਰਪਾਲ ਸਚਦੇਵਾ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਇਸ ਮੌਕੇ ਮਨੋਜ ਓਹਰੀ, ਜਗਮੀਤ ਸਿੰਘ ਸੇਠੀ, ਡੀ. ਪੀ. ਕਥੂਰੀਆ, ਐਲ. ਐਨ. ਵਰਮਾ, ਅਮਰਜੀਤ ਸਿੰਘ ਅਨੇਜਾ, ਬਿੰਦਰ ਸਿੰਘ, ਜਤਿੰਦਰ ਕੁਮਾਰ, ਪਰਵੀਨ ਪਾਲਿਆਲ, ਜਤਿੰਦਰ, ਪਰਵੀਨ ਪੱਬੀ, ਸੰਜੀਵ ਓਹਰੀ, ਰਮੇਸ਼ ਕੁਮਾਰ ਚੱਢਾ, ਤਜਿੰਦਰ ਓਹਰੀ, ਅਸ਼ੋਕ ਸ਼ਰਮਾ, ਅਵਤਾਰ ਸਿੰਘ, ਜਸਵੰਤ ਸਿੰਘ ਭੋਗਲ, ਕੁਲਜੀਤ ਸਿੰਘ, ਵਿਕਰਮ ਸ਼ਰਮਾ, ਜੋਗਿੰਦਰ ਸਿੰਘ ਸਮੇਤ ਕਲੱਬ ਦੇ ਹੋਰ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਕਾਲਜ ’ਚ ‘ਸਵੀਪ’ ਤਹਿਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਜੀ. ਆਰ. ਡੀ. ਨਰਸਿੰਗ ਕਾਲਜ ਟਾਂਡਾ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24