ਦਸਮੇਸ਼ ਸੇਵਾ ਸੰਮਤੀ ਵਲੋਂ ਲਾਚੋਵਾਲ ’ਚ ਹੋਣ ਵਾਲੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਦਸਮੇਸ਼ ਸੇਵਾ ਸੰਮਤੀ ਲਾਚੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ 24 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਪ੍ਰਬੰਧਕਾਂ ਦੀ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਦਸਮੇਸ਼ ਸੇਵਾ ਸੰਮਤੀ ਲਾਚੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ 24 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਪ੍ਰਬੰਧਕਾਂ ਦੀ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 24 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਏ ਜਾਣ ਵਾਲੇ ਇਸ ਕੀਰਤਨ ਦਰਬਾਰ ‘ਚ ਵੱਖ-ਵੱਖ ਸੰਤ-ਮਹਾਂਪੁਰਸ਼, ਰਾਗੀ-ਢਾਡੀ, ਪ੍ਰਚਾਰਕ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਗੁਰਚਰਨ ਸਿੰਘ ਧਾਮੀ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਡਾ. ਜਸਵੀਰ ਸਿੰਘ, ਮਨੋਹਰ ਸਿੰਘ, ਜਸਪਾਲ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਸੁਰਿੰਦਰ ਸਿੰਘ, ਗੁਰਸਿਮਰਤ ਸਿੰਘ, ਭੁਪਿੰਦਰ ਸਿੰਘ, ਉਪਿੰਦਰ ਸਿੰਘ, ਜਗਦੀਸ਼ ਸਿੰਘ, ਜਸਵੀਰ ਸਿੰਘ ਸ਼ੀਰਾ, ਬਿਮਲ ਕੁਮਾਰ ਆਦਿ ਹਾਜ਼ਰ ਸਨ।