08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਬੀ. ਸੀ. ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਮਈ 2026 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਮਈ 2026 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਬੀ. ਸੀ. ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਕਾਲਜ ਪ੍ਰਿੰ. ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਗੁਰਸਿਮਰਨਜੋਤ ਕੌਰ ਤੇ ਹਾਮਿਦ ਅਲੀ ਨੇ 8.38 ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ’ਚੋਂ ਸਾਂਝੇ ਤੌਰ ’ਤੇ ਪਹਿਲਾ, ਹਿਮਾਨੀ ਤੇ ਪ੍ਰਿਅੰਕਾ ਨੇ 8.29 ਐੱਸ. ਜੀ. ਪੀ. ਏ. ਹਾਸਿਲ ਕਰਕੇ ਸੰਸਥਾ ਵਿਚ ਦੂਜਾ ਤੇ ਯਸ਼ਿਕਾ ਡਡਵਾਲ ਨੇ 7.88 ਐੱਸ. ਜੀ. ਪੀ. ਏ. ਹਾਸਿਲ ਕਰਕੇ ਕਾਲਜ ’ਚੋਂ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਨੇ ਆਪਣੇ ਮਾਪਿਆਂ ਤੇ ਸਾਰੇ ਅਧਿਆਪਕਾਂ ਦੇ ਯੋਗ ਮਾਰਗ-ਦਰਸ਼ਨ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਮ. ਭੱਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੈਨੇਟ ਚੋਣਾਂ ਲਈ ਸੰਦੀਪ ਸੀਕਰੀ ਦੇ ਹੱਕ ’ਚ ਮੀਟਿੰਗ ਅਗਲੀ ਖ਼ਬਰ ਮੁਲਾਜ਼ਮ ਆਪਣੇ ਹੱਕ ਮੰਗ ਰਹੇ ਹਨ-ਐਡ. ਸ਼ੁਭ ਸਰੋਚ
Ad Position 24