ਖੇਡਾਂ ਵਤਨ ਪੰਜਾਬ ਦੀਆਂ-2026 ’ਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਵੀ ਹੋਵੇਗੀ ਸ਼ਾਮਿਲ
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਹੁਸ਼ਿਆਰਪੁਰ-2 ਅਧੀਨ ਪਿੰਡ ਬੋਹਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਏ ਮੁਕਾਬਲਿਆਂ ਵਿਚ ਅੰਡਰ-14 ਲੜਕਿਆਂ ਦੀ ਖੋ-ਖੋ ਪ੍ਰਤੀਯੋਗਤਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਖ
ਖੇਡਾਂ ਵਤਨ ਪੰਜਾਬ ਦੀਆਂ 2026 ਦੇ ਬਲਾਕ ਪੱਧਰੀ ਮੁਕਾਬਲਿਆਂ ‘ਚ ਹਿੱਸਾ ਲੈਂਦੇ ਹੋਏ ਖਿਡਾਰੀ।
09-09-2026
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਹੁਸ਼ਿਆਰਪੁਰ-2 ਅਧੀਨ ਪਿੰਡ ਬੋਹਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਏ ਮੁਕਾਬਲਿਆਂ ਵਿਚ ਅੰਡਰ-14 ਲੜਕਿਆਂ ਦੀ ਖੋ-ਖੋ ਪ੍ਰਤੀਯੋਗਤਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਲੜਕੀਆਂ ਦੀ ਖੋ-ਖੋ ਪ੍ਰਤੀਯੋਗਤਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਨੇ ਦੂਜਾ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੀ ਵਾਲੀਬਾਲ ਪ੍ਰਤੀਯੋਗਤਾ ਵਿਚ ਦਸਮੇਸ਼ ਸਪੋਰਟਸ ਕਲੱਬ, ਬਸੀ ਹਸਤ ਖਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਆਕਸਫੋਰਡ ਇੰਟਰਨੈਸ਼ਨਲ ਸਕੂਲ, ਜਿਆਣ ਦੀ ਟੀਮ ਦੂਜੇ ਸਥਾਨ ‘ਤੇ ਰਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਲੜਕੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਬਲਾਕ ਗੜ੍ਹਸ਼ੰਕਰ ਵਿਚ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਹੋਏ ਮੁਕਾਬਲਿਆਂ ਵਿਚ ਵਾਲੀਬਾਲ ਖਿਡਾਰੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਲੜਕਿਆਂ ਦੀ ਵਾਲੀਬਾਲ ਪ੍ਰਤੀਯੋਗਤਾ ’ਚ ਮਹਿੰਦਵਾਣੀ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਣੇਵਾਲ ਨੇ ਦੂਜਾ ਤੇ ਪਿੰਡ ਬੀਣੇਵਾਲ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਫਾਈਨਲ ਵਿਚ ਪ੍ਰਵੇਸ਼ ਕੀਤਾ ਉਥੇ ਹੀ ਅੰਡਰ-21 ਲੜਕਿਆਂ ਦੀ ਵਾਲੀਬਾਲ ਪ੍ਰਤੀਯੋਗਤਾ ਵਿਚ ਪਿੰਡ ਬੀਣੇਵਾਲ ਦੀ ਟੀਮ ਪਹਿਲੇ ਤੇ ਸ਼ਹੀਦ ਭਗਤ ਸਿੰਘ ਕਲੱਬ, ਗੜ੍ਹਸ਼ੰਕਰ ਦੀ ਟੀਮ ਦੂਜੇ ਸਥਾਨ ‘ਤੇ ਰਹੀ। ਬਲਾਕ ਟਾਂਡਾ ਦੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ ਵਿਚ ਕਰਵਾਏ ਅਥਲੈਟਿਕਸ ਮੁਕਾਬਲਿਆਂ ’ਚ ਅੰਡਰ-14 ਲੜਕਿਆਂ ਦੀ 600 ਮੀਟਰ ਦੌੜ ਵਿਚ ਅਭਿਜੋਤ ਸਿੰਘ ਨੇ ਪਹਿਲਾ, ਤਨਵੀਰ ਸਿੰਘ ਨੇ ਦੂਜਾ ਤੇ ਨਵਜੋਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਵਰਗ ਦੀ ਲੰਬੀ ਛਾਲ ਪ੍ਰਤੀਯੋਗਤਾ ਵਿਚ ਨਿਤੇਸ਼ ਨੇ ਪਹਿਲਾ, ਬਲਦੀਪ ਸਿੰਘ ਨੇ ਦੂਜਾ, ਮਨਕੀਰਤ ਸਿੰਘ ਨੇ ਤੀਜਾ ਅਤੇ ਗੁਰਨੂਰ ਸਿੰਘ ਨੇ ਚੌਥਾ ਸਥਾਨ ਹਾਸਿਲ ਕੀਤਾ। ਬਲਾਕ ਮੁਕੇਰੀਆਂ ਦੇ ਕੈਂਪ ਗਰਾਊਂਡ ਵਿਚ ਕਰਵਾਈ ਅੰਡਰ-14 ਲੜਕੀਆਂ ਦੀ 600 ਮੀਟਰ ਦੌੜ ਵਿਚ ਖੇਵਨਾ ਠਾਕੁਰ ਨੇ ਪਹਿਲਾ ਅਤੇ ਰਿਧੀ ਠਾਕੁਰ ਨੇ ਦੂਜਾ ਸਥਾਨ ਹਾਸਿਲ ਕੀਤਾ ਉੱਥੇ ਹੀ ਅੰਡਰ-17 ਲੜਕੀਆਂ ਦੀ ਕਬੱਡੀ ਸਰਕਲ ਸਟਾਈਲ ਪ੍ਰਤੀਯੋਗਤਾ ’ਚ ਗੋਲਡ ਪਬਲਿਕ ਸਕੂਲ, ਰੰਗਾਂ ਮੁਕੇਰੀਆਂ ਦੀ ਟੀਮ ਜੇਤੂ ਰਹੀ। ਇਸੇ ਤਰ੍ਹਾਂ 21-30 ਸਾਲ ਉਮਰ ਵਰਗ ਦੀ ਕਬੱਡੀ ਨੈਸ਼ਨਲ ਸਟਾਈਲ ਪ੍ਰਤੀਯੋਗਤਾ ਵਿਚ ਅਰਸੀ ਕੈਂਪ ਗਰਾਊਂਡ ਮੁਕੇਰੀਆਂ ਦੀ ਟੀਮ ਨੇ ਜਿੱਤ ਦਰਜ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਕਿਹਾ ਕਿ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 12 ਸਤੰਬਰ ਤੱਕ ਇਸੇ ਤਰ੍ਹਾਂ ਜਾਰੀ ਰਹਿਣਗੇ। ਜ਼ਿਲ੍ਹਾ ਖੇਡ ਅਫ਼ਸਰ ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿ ਆ ਕਿ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ 14 ਸਾਲ ਤੋਂ ਵੱਧ ਉਮਰ ਵਰਗ ਦੇ ਲੜਕਿਆਂ/ਪੁਰਸ਼ਾਂ ਦੇ ਵਰਗ ਵਿਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਧੀਨ ਆਉਂਦੇ ਪਿੰਡਾਂ ਦੇ ਖਿਡਾਰੀ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ ਮੁਕੇਰੀਆਂ ਦੇ ਕੈਂਪ ਗਰਾਊਂਡ, ਟਾਂਡਾ ਦੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ, ਗੜ੍ਹਸ਼ੰਕਰ ਦੇ ਮੁੱਖ ਮੰਤਰੀ ਖੇਡ ਮੈਦਾਨ ਪਿੰਡ ਸਾਧੋਵਾਲ, ਭੰਗਾਲਾ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ, ਹਾਜੀਪੁਰ ਦੇ ਪਿੰਡ ਰੈਲੀ, ਦਸੂਹਾ ਦੇ ਆਰਮੀ ਗਰਾਊਂਡ, ਹੁਸ਼ਿਆਰਪੁਰ-1 ਦੇ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਅਤੇ ਮਾਹਿਲਪੁਰ ਦੇ ਪਿੰਡ ਨੂਰਪੁਰ ਵਿਚ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਬੰਧਿਤ ਬਲਾਕਾਂ ਵਿਚ ਵਿਭਾਗ ਵਲੋਂ ਨਿਯੁਕਤ ਕਨਵੀਨਰ ਤੇ ਕੋ-ਕਨਵੀਨਰ ਮੁਕਾਬਲਿਆਂ ਦੇ ਆਯੋਜਨ ਦੀ ਜ਼ਿੰਮੇਵਾਰੀ ਸੰਭਾਲਣਗੇ। ਸੁਰਜੀਤ ਸਿੰਘ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਚਿਤ ਮੰਚ ਪ੍ਰਦਾਨ ਕਰਨ ਦੀ ਦਿਸ਼ਾ ‘ਚ ਇਕ ਮਹੱਤਵਪੂਰਨ ਪਹਿਲਕਦਮੀ ਹੈ। ਟੈਨਿਸ ਬਾਲ ਕ੍ਰਿਕਟ ਨੂੰ ਪਹਿਲੀ ਵਾਰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਿਲ ਕਰਨ ਨਾਲ ਇਸ ਖੇਡ ਨਾਲ ਜੁੜੇ ਖਿਡਾਰੀਆਂ ਨੂੰ ਵੀ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ।