ਰਾਸ਼ਟਰੀ ਅੰਧਤਾ ਤੇ ਦ੍ਰਿਸ਼ਟੀਹੀਣਤਾ ਨਿਯੰਤਰਣ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਵੰਡੀਆਂ
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਚਲਾਏ ਜਾ ਰਹੇ ਰਾਸ਼ਟਰੀ ਅੰਧਤਾ ਤੇ ਦ੍ਰਿਸ਼ਟੀਹੀਣਤਾ ਨਿਯੰਤਰਣ ਪ੍ਰੋਗਰਾਮ ਤਹਿਤ ਕਮਿਊਨਿਟੀ ਹੈਲਥ ਸੈਂਟਰ (ਬਲਾਕ ਹਾਰਟਾ-ਬੱਡਲਾ) ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਦੀ ਵੰਡ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਸਕੂਲੀ ਵਿਦਿਆਰਥੀਆਂ ’ਚ ਅੱਖਾਂ ਦੀਆਂ ਬਿਮਾਰੀਆਂ ਅਤੇ ਨਜ਼ਰ ਦੀ ਕਮਜ਼ੋਰੀ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਬਿਹਤਰ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਹੈ।
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਚਲਾਏ ਜਾ ਰਹੇ ਰਾਸ਼ਟਰੀ ਅੰਧਤਾ ਤੇ ਦ੍ਰਿਸ਼ਟੀਹੀਣਤਾ ਨਿਯੰਤਰਣ ਪ੍ਰੋਗਰਾਮ ਤਹਿਤ ਕਮਿਊਨਿਟੀ ਹੈਲਥ ਸੈਂਟਰ (ਬਲਾਕ ਹਾਰਟਾ-ਬੱਡਲਾ) ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਦੀ ਵੰਡ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਸਕੂਲੀ ਵਿਦਿਆਰਥੀਆਂ ’ਚ ਅੱਖਾਂ ਦੀਆਂ ਬਿਮਾਰੀਆਂ ਅਤੇ ਨਜ਼ਰ ਦੀ ਕਮਜ਼ੋਰੀ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਬਿਹਤਰ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਇਸ ਸੰਬੰਧੀ ਅਪਥੈਲਮਿਕ ਅਫ਼ਸਰ ਤਰਸੇਮ ਲਾਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਦੀਆਂ ਮੋਬਾਈਲ ਹੈਲਥ ਟੀਮਾਂ ਤੇ ਅਪਥੈਲਮਿਕ ਅਫ਼ਸਰਾਂ ਵਲੋਂ ਪਿਛਲੇ ਦਿਨੀਂ ਬਲਾਕ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ ਸਨ। ਇਸ ਜਾਂਚ ਦੌਰਾਨ ਜਿਨ੍ਹਾਂ ਵਿਦਿਆਰਥੀਆਂ ਦੀ ਨਜ਼ਰ ਕਮਜ਼ੋਰ ਪਾਈ ਗਈ ਸੀ, ਉਨ੍ਹਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਦੇ ਨੰਬਰ ਅਨੁਸਾਰ ਤਿਆਰ ਕੀਤੀਆਂ ਗਈਆਂ ਉੱਚ ਮਿਆਰ ਦੀਆਂ ਐਨਕਾਂ ਮੁਫ਼ਤ ਵੰਡੀਆਂ ਗਈਆਂ ਹਨ। ਇਸ ਮੌਕੇ ਮੁਫ਼ਤ ਐਨਕਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਐਨਕਾਂ ਦੀ ਸਹੀ ਵਰਤੋਂ ਤੇ ਸੰਭਾਲ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ।