08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਟਾਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਈਸ ਮਿੱਲ ਦਾ ਵਿੱਦਿਅਕ ਦੌਰਾ

ਮੁਕੇਰੀਆਂ, 8 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਰਾਈਸ ਮਿੱਲ ਮੁਕੇਰੀਆਂ ਦਾ ਇਕ ਗਿਆਨਵਰਧਕ ਤੇ ਵਿੱਦਿਅਕ ਦੌਰਾ ਕਰਵਾਇਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਝੋਨੇ ਤੋਂ ਚੌਲ ਤਿਆਰ ਹੋਣ ਦੀ ਪੂਰੀ ਪ੍ਰਕਿਰਿਆ ਬਾਰੇ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ।

Ad Position 21
repet_subhas-goyals [Copy P29]
ਰਾਈਸ ਮਿੱਲ ਮੁਕੇਰੀਆਂ ਦੇ ਦੌਰੇ ਦੌਰਾਨ ਸਟਾਰ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। ਤਸਵੀਰ : ਰਾਮਗੜ੍ਹੀਆ 09-09-2026
ਮੁਕੇਰੀਆਂ, 8 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਰਾਈਸ ਮਿੱਲ ਮੁਕੇਰੀਆਂ ਦਾ ਇਕ ਗਿਆਨਵਰਧਕ ਤੇ ਵਿੱਦਿਅਕ ਦੌਰਾ ਕਰਵਾਇਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਝੋਨੇ ਤੋਂ ਚੌਲ ਤਿਆਰ ਹੋਣ ਦੀ ਪੂਰੀ ਪ੍ਰਕਿਰਿਆ ਬਾਰੇ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਰਾਈਸ ਮਿੱਲ ’ਚ ਝੋਨੇ ਦੀ ਸਫ਼ਾਈ, ਸੁਕਾਉਣ, ਛਿਲਕਾ ਵੱਖ ਕਰਨ, ਪਾਲਿਸ਼ਿੰਗ ਅਤੇ ਪੈਕਿੰਗ ਸਮੇਤ ਚੌਲ ਤਿਆਰ ਹੋਣ ਦੇ ਵੱਖ-ਵੱਖ ਪੜਾਵਾਂ ਨੂੰ ਨੇੜਿਉਂ ਦੇਖਿਆ। ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਖੇਤਾਂ ਤੋਂ ਪ੍ਰਾਪਤ ਹੋਣ ਵਾਲਾ ਝੋਨਾ ਕਿਵੇਂ ਵੱਖ-ਵੱਖ ਪ੍ਰਕਿਰਿਆਵਾਂ ਵਿਚੋਂ ਲੰਘ ਕੇ ਖਾਣ ਯੋਗ ਚੌਲ ਦਾ ਰੂਪ ਧਾਰਨ ਕਰਦਾ ਹੈ। ਇਸ ਦੌਰੇ ਦਾ ਆਯੋਜਨ ਵਾਈਸ ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਤੇ ਮੈਡਮ ਅਗਮਜੋਤ ਦੀ ਰਹਿਨੁਮਾਈ ਅਤੇ ਦੇਖ-ਰੇਖ ਹੇਠ ਕੀਤਾ। ਅਧਿਆਪਕਾਵਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਖੇਤੀਬਾੜੀ, ਖ਼ੁਰਾਕ ਉਤਪਾਦਨ ਤੇ ਆਧੁਨਿਕ ਮਸ਼ੀਨਰੀ ਦੀ ਮਹੱਤਤਾ ਬਾਰੇ ਵੀ ਜਾਣੂੰ ਕਰਵਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਵਿਦਿਆਰਥੀਆਂ ਨੂੰ ਅਸਲ ਜ਼ਿੰਦਗੀ ਤੇ ਉਦਯੋਗਿਕ ਪ੍ਰਕਿਰਿਆਵਾਂ ਨਾਲ ਜੋੜਨਾ ਉਨ੍ਹਾਂ ਦੇ ਗਿਆਨ ਨੂੰ ਹੋਰ ਵਿਹਾਰਕ ਤੇ ਸਥਾਈ ਬਣਾਉਂਦਾ ਹੈ। ਵਿਦਿਆਰਥੀਆਂ ਨੇ ਇਸ ਵਿੱਦਿਅਕ ਦੌਰੇ ਨੂੰ ਬਹੁਤ ਹੀ ਰੋਚਕ ਤੇ ਗਿਆਨਵਰਧਕ ਦੱਸਿਆ। ਇਸ ਦੌਰੇ ਨੇ ਵਿਦਿਆਰਥੀਆਂ ਨੂੰ ਕਲਾਸ ਵਿਚ ਪੜ੍ਹਾਏ ਜਾਣ ਵਾਲੇ ਵਿਸ਼ਿਆਂ ਨੂੰ ਅਸਲ ਜ਼ਿੰਦਗੀ ਵਿਚ ਸਮਝਣ ਦਾ ਇਕ ਸ਼ਾਨਦਾਰ ਮੌਕਾ ਪ੍ਰਦਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਦਿਨ ਵੇਲੇ ਗੜ੍ਹਸ਼ੰਕਰ-ਨੰਗਲ ਰੋਡ ’ਤੇ ਚੱਲ ਰਹੇ ਨੇ ਬਿਨਾਂ ਨੰਬਰੀ ਟਿੱਪਰ ਅਗਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਨੇ ਪਿੰਡ ਤਨੂੰਲੀ ਤੇ ਖੁੱਡਾ ਕੁਰਾਲਾ ’ਚ ਗੁਰਮਤਿ ਸਮਾਗਮ ਕਰਵਾਏ
Ad Position 24