08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਡਾ. ਰਣਜੀਤ ਸਿੰਘ ਤੇ ਡਾ. ਤੇਜਿੰਦਰਪਾਲ ਸਿੰਘ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਨਿਰੀਖਣ

ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.

Ad Position 21
repet_subhas-goyals [Copy P29]
ਸਿਹਤ ਸੰਸਥਾਵਾਂ ਦੇ ਦੌਰੇ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਤੇ ਸਹਾਇਕ ਸਿਵਲ ਸਰਜਨ ਡਾ. ਤੇਜਿੰਦਰਪਾਲ ਸਿੰਘ। 09-09-2026
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਅਤੇ ਸਹਾਇਕ ਸਿਵਲ ਸਰਜਨ ਡਾ. ਤੇਜਿੰਦਰਪਾਲ ਸਿੰਘ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਸਿਹਤ ਸੇਵਾਵਾਂ, ਮਾਤਾ-ਬੱਚਾ ਸਿਹਤ ਸੇਵਾਵਾਂ, ਐਮਰਜੈਂਸੀ ਪ੍ਰਬੰਧਾਂ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਗੜ੍ਹਦੀਵਾਲਾ ਵਿਖੇ ਪ੍ਰਾਈਵੇਟ ਕਲੀਨਿਕ ਵਿਚ ਡੇਂਗੂ ਵਿਰੋਧੀ ਐਂਟੀ ਲਾਰਵਾ ਗਤੀਵਿਧੀ ਦਾ ਨਿਰੀਖਣ ਕੀਤਾ। ਇਸ ਦੌਰਾਨ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵਿਤ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਸਫ਼ਾਈ ਤੇ ਲਾਰਵਾ ਕੰਟਰੋਲ ਸਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਪਰੰਤ ਆਮ ਆਦਮੀ ਪਿੰਡ ਕਲੀਨਿਕ ਬੱਸੀ, ਬਲਾਕ ਚੱਕੋਵਾਲ ਦਾ ਦੌਰਾ ਕੀਤਾ। ਇਥੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ, ਦਵਾਈਆਂ ਦੀ ਉਪਲਬਧਤਾ, ਸਫ਼ਾਈ ਪ੍ਰਬੰਧਾਂ ਤੇ ਸਿਹਤ ਸੰਸਥਾ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸੇ ਤਰ੍ਹਾਂ ਡਿਲਿਵਰੀ ਪੁਆਇੰਟ ਸੀ. ਐਚ. ਸੀ. ਭੂੰਗਾ ਵਿਖੇ ਮਾਤਾ ਅਤੇ ਬੱਚਾ ਸਿਹਤ ਸੇਵਾਵਾਂ ਨਾਲ ਸੰਬੰਧਿਤ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਇਸੇ ਤਰ੍ਹਾਂ ਐਸ. ਐਚ. ਸੀ. ਦੇਹਰੀਆਂ, ਬਲਾਕ ਭੂੰਗਾ ਦਾ ਨਿਰੀਖਣ ਕੀਤਾ। ਇਥੇ ਸਿਹਤ ਸੇਵਾਵਾਂ, ਦਵਾਈਆਂ ਦੀ ਉਪਲਬਧਤਾ , ਸਫ਼ਾਈ ਪ੍ਰਬੰਧਾਂ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁੱਢਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।
Ad Position 22
No active advertisement
ਪਿਛਲੀ ਖ਼ਬਰ ਬਲਜੀਤ ਸਿੰਘ ਲੈਕਚਰਾਰ ਦੀ ਸੈਨੇਟ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਕਾਲੋਨੀ ਦਾ ਪਾਣੀ ਪਿੰਡ ਵੱਲ ਆਉਣ ਤੋਂ ਰੋਕਣ ਲਈ ਮਾ. ਕੁਲਜੀਤ ਸਿੰਘ ਮਸੀਤੀ ਨੇ ਬੀ. ਡੀ. ਪੀ. ਓ. ਟਾਂਡਾ ਨੂੰ ਦਿੱਤਾ ਮੰਗ...
Ad Position 24