09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਭੰਗਾਲਾ ਵਿਖੇ ਵਿਸ਼ਾਲ ਇਕੱਠ

ਮੁਕੇਰੀਆਂ, 9 ਸਤੰਬਰ (ਰਾਮਗੜ੍ਹੀਆ)- ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਮੁੱਚੀ ਟੀਮ ਦੀ ਅਗਵਾਈ ਹੇਠ ਮੁਕੇਰੀਆਂ ਦੇ ਕਸਬਾ ਭੰਗਾਲਾ ਵਿਖੇ ਨੂਰ ਪੈਲੇਸ ਵਿਚ ਇਕ ਵਿਸ਼ਾਲ ਇਕੱਠ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਹੁਸ਼ਿਆਰਪੁਰ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।

Ad Position 21
repet_subhas-goyals [Copy P29]
ਭੰਗਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੀ ਲੀਡਰਸ਼ਿਪ ਅਤੇ ਨਾਲ ਹਾਜ਼ਰ ਇਕੱਠ ਦੀ ਤਸਵੀਰ। ਤਸਵੀਰ : ਰਾਮਗੜ੍ਹੀਆ 10-09-2026
ਮੁਕੇਰੀਆਂ, 9 ਸਤੰਬਰ (ਰਾਮਗੜ੍ਹੀਆ)- ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਮੁੱਚੀ ਟੀਮ ਦੀ ਅਗਵਾਈ ਹੇਠ ਮੁਕੇਰੀਆਂ ਦੇ ਕਸਬਾ ਭੰਗਾਲਾ ਵਿਖੇ ਨੂਰ ਪੈਲੇਸ ਵਿਚ ਇਕ ਵਿਸ਼ਾਲ ਇਕੱਠ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਹੁਸ਼ਿਆਰਪੁਰ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ। ਇਹ ਇਕੱਠ ਭਾਈ ਘਨੀਆ ਜੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਸੁਸਾਇਟੀ ਦੇ ਮੈਂਬਰਾਂ ਤੋਂ ਇਲਾਵਾ ਇਲਾਕਾ ਨਿਵਾਸੀ, ਬਜ਼ੁਰਗ, ਮਾਵਾਂ-ਭੈਣਾਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵੀਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਪੰਜਾਬ ਦੇ ਹਿੱਤਾਂ, ਪੰਜਾਬ ਵਿੱਚ ਵਧ ਰਹੇ ਭ੍ਰਿਸ਼ਟਾਚਾਰ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਕਿਸਾਨੀ ਅਤੇ ਵਪਾਰੀ ਵਰਗ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਨੇ ਵਰਕਰਾਂ ਅਤੇ ਸੰਗਤਾਂ ਨੂੰ ਪਿੰਡ-ਪਿੰਡ ਜਾ ਕੇ ਪਾਰਟੀ ਦੀ ਸੋਚ ਅਤੇ ਪੰਜਾਬ ਪੱਖੀ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਲੋਕਾਂ ਵੱਲੋਂ ਦਿੱਤੇ ਸਮਰਥਨ ਤੋਂ ਬਾਅਦ ਪੰਜਾਬ ਵਿੱਚ ਪਾਰਟੀ ਨੂੰ ਸੰਗਤਾਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਅਵਤਾਰ ਸਿੰਘ ਸੇਖੋਂ ਦੀ ਅਗਵਾਈ ਹੇਠ ਪਾਰਟੀ ਦੀ ਸਮੁੱਚੀ ਟੀਮ ਦਿਨ-ਰਾਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਰੁਜ਼ਗਾਰ ਅਤੇ ਚੰਗੇ ਭਵਿੱਖ ਵੱਲ ਲੈ ਕੇ ਜਾਣਾ, ਕਿਸਾਨਾਂ ਦੀ ਖੁਸ਼ਹਾਲੀ ਲਈ ਉਪਰਾਲੇ ਕਰਨਾ, ਨਸ਼ਿਆਂ ਦੇ ਵਪਾਰ ਨੂੰ ਠੱਲ੍ਹ ਪਾਉਣਾ, ਪੰਜਾਬ ਦੀ ਖੇਤੀ ਨੂੰ ਪ੍ਰਫੁੱਲਿਤ ਕਰਨਾ, ਔਰਤ ਦੀ ਸੁਰੱਖਿਆ ਯਕੀਨੀ ਕਰਨਾ, ਔਰਤਾਂ ਬਰਾਬਰ ਹੱਕ ਦੇਣਾ ਅਤੇ ਵਪਾਰੀ ਵਰਗ ਸਮੇਤ ਹਰ ਵਰਗ ਦੇ ਸਨਮਾਨ ਨੂੰ ਯਕੀਨੀ ਬਣਾਉਣਾ ਹੈ। ਬਾਪੂ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਮਿਹਨਤ ਕਰਨ ਦੀ ਲੋੜ ਹੈ, ਤਾਂ ਜੋ ਪੰਜਾਬ ਪੱਖੀ ਸੋਚ ਰੱਖਣ ਵਾਲੀ ਖੇਤਰੀ ਰਾਜਨੀਤੀ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਪੰਜਾਬ ਦੇ ਹਰ ਵਰਗ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਈਆਂ ਜਾ ਸਕਣ। ਇਸ ਮੌਕੇ ਭਾਈ ਘਨੀਆ ਜੀ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਪਾਰਟੀ ਆਗੂਆਂ ਅਤੇ ਜ਼ਿਲ੍ਹਾ ਟੀਮ ਦਾ ਧੰਨਵਾਦ ਕੀਤਾ ਗਿਆ। ਸੁਸਾਇਟੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਜ਼ਿਲ੍ਹਾ ਟੀਮ ਵਲੋਂ ਵੀ ਬਾਪੂ ਤਰਸੇਮ ਸਿੰਘ ਖਾਲਸਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ ਰੜਾ, ਜਿਲ੍ਹਾ ਪ੍ਰੇਸ ਸਕੱਤਰ ਲਾਡੀ ਨਿੱਜਰ, ਜਿਲ੍ਹਾ ਮੀਤ ਪ੍ਰਧਾਨ ਮਨਦੀਪ ਸਿੰਘ ਸੈਨਪੁਰ, ਜ਼ਿਲ੍ਹਾ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਨੂਰਾ, ਸਰਕਲ ਪ੍ਰਧਾਨ ਜਸਵਿੰਦਰ ਚੋਹਾਨ, ਸਰਕਲ ਪ੍ਰਧਾਨ ਅਮਰੀਕ ਜਲੋਟਾ, ਜੁੱਧਵੀਰ ਜੱਲੋਪੁਰ, ਰੂਮੀ ਹਾਜੀਪੁਰ, ਫ਼ੌਜੀ ਹਾਜੀਪੁਰ ਬਰੇਟਲੀ ਮਾਨਸਰ, ਹਰਦੀਪ ਖ਼ਾਲਸਾ, ਜਗਪ੍ਰੀਤ ਸਿੰਘ, ਆਸਾ ਸਿੰਘ ਭੰਗਾਲਾ, ਓਂਕਾਰ ਸਿੰਘ ਦੇਵੀਦਾਸ, ਦਿਲਬਾਗ ਸਿੰਘ ਮਜ਼ਪੁਰ, ਬਲਜੀਤ ਮਹਿਤਾਬਪੁਰ, ਗੁਰਕੀਰਤ ਸਿੰਘ ਮੰਝਪੁਰ, ਮਹਿਕਪ੍ਰੀਤ ਅਨਮੋਲ, ਕੇਵਲ ਸਿੰਘ, ਲੰਬੜਦਾਰ ਹਰਿੰਦਰ, ਲੰਬੜਦਾਰ ਰੁਪਿੰਦਰ, ਕਰਨੈਲ ਜਹਾਨਪੁਰ, ਬਲਵੀਰ ਸਿੰਘ, ਮਹਿੰਦਰ ਗੁਰਦਾਸਪੁਰ, ਸੁਰਤੀ ਰਾਮ, ਕੈਪ. ਤਜਿੰਦਰ ਸਿੰਘ, ਹਰਜਿੰਦਰ ਸਿੰਘ ਨੌਸ਼ਿਹਰਾ, ਰਾਜੇਸ਼ ਕੁਮਾਰ, ਸੁਖਵਿੰਦਰ ਸੂਬੇਦਾਰ, ਬੀਬੀ ਰਣਜੀਤ ਕੌਰ, ਬਾਵਾ, ਸੁਖਵਿੰਦਰ ਕੌਰ, ਮਲਕੀਤ ਕੌਰ,ਸੋਨੀਆ, ਰਵਿੰਦਰ ਕੌਰ, ਰਜਿੰਦਰ ਕੌਰ, ਪਰਮਿੰਦਰ ਕੌਰ, ਰਜਿੰਦਰ ਕੌਰ, ਮਨਦੀਪ ਕੌਰ, ਜਸਵਿੰਦਰ ਕੌਰ, ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਾਹਿਲਪੁਰ ’ਚ ਕਰਵਾਏ ਪ੍ਰਤਿਭਾ ਖੋਜ ਸਮਾਰੋਹ ਦੌਰਾਨ ‘ਕੰਟੀਨੀ ਮੁੰਡੀਰ’ ਨੇ ਲਾਈਆਂ ਰੌਣਕਾਂ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
Ad Position 24