11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੜਕ ਹਾਦਸੇ ’ ਚ 1 ਦੀ ਮੌਤ , ਸਾਥੀ ਜ਼ਖ਼ਮੀ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਇਕ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ। ਬੁੱਲ੍ਹੋਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਚਾਲਕ ਨੂੰ ਨਾਮਜ਼ਦ ਕਰ ਲਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਇਕ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ। ਬੁੱਲ੍ਹੋਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਚਾਲਕ ਨੂੰ ਨਾਮਜ਼ਦ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੁਨੀਸ਼ ਕੁਮਾਰ ਵਾਸੀ ਬੁੱਲ੍ਹੋਵਾਲ ਨੇ ਦੱਸਿਆ ਕਿ ਉਸ ਦਾ ਭਰਾ ਜਤਿੰਦਰ ਸਿੰਘ ਆਪਣੇ ਸਾਥੀ ਪੁਖਰਾਜ ਦੇ ਨਾਲ ਸਾਮਾਨ ਲੈ ਕੇ ਟਾਂਡਾ ਤੋਂ ਐਕਟੀਵਾ ’ਤੇ ਵਾਪਸ ਆ ਰਿਹਾ ਸੀ। ਜਦੋਂ ਉਹ ਬੁਰੇ ਰਾਜਪੂਤਾਂ ਦੇ ਕੋਲ ਪਹੁੰਚਿਆ ਤਾਂ ਉੱਥੋਂ ਲੰਘ ਰਹੇ ਇਕ ਵਾਹਨ ਦੇ ਡਰਾਈਵਰ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਉਸ ਨੇ ਦੱਸਿਆ ਕਿ ਉਕਤ ਸੜਕ ਹਾਦਸੇ ’ਚ ਉਸਦੇ ਭਰਾ ਜਤਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਪੁਖਰਾਜ ਜ਼ਖ਼ਮੀ ਹੋ ਗਿਆ। ਪੁਲਿਸ ਨੇ ਕਥਿਤ ਦੋਸ਼ੀ ਗੁਰਚਰਨ ਸਿੰਘ ਵਾਸੀ ਪੰਡੋਰੀ ਸੁਮਲਾ ਨੂੰ ਨਾਮਜ਼ਦ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਦੇ ਵਿਰੋਧ ’ਚ ਹੁਸ਼ਿਆਰਪੁਰ ਰਿਹਾ ਮੁਕੰਮਲ ਬੰਦ ਅਗਲੀ ਖ਼ਬਰ ਗੁੰਡਾਗਰਦੀ ਤੇ ਪੁਲਿਸ ਦੀ ਬੇਇਨਸਾਫ਼ੀ ਖ਼ਿਲਾਫ਼ ਨਿਮਿਸ਼ਾ ਮਹਿਤਾ ਨੇ ਦਿੱਤਾ ਧਰਨਾ
Ad Position 24