11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਦੇਸ਼ ਦੇ ਭਵਿੱਖ ਲਈ ਵੋਟਿੰਗ ਪ੍ਰਕਿਰਿਆ ’ਚ ਨੌਜਵਾਨਾਂ ਦੀ ਭਾਗੀਦਾਰੀ ਮਹੱਤਵਪੂਰਨ-ਆਸ਼ਿਕਾ ਜੈਨ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਤੇ ਲੋਕਤੰਤਰਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰਿਆਤ-ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਵੀਪ ਤਹਿਤ ਮੈਗਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਤੇ ਲੋਕਤੰਤਰਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰਿਆਤ-ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਵੀਪ ਤਹਿਤ ਮੈਗਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਜਾਗਰੂਕ ਅਤੇ ਜ਼ਿੰਮੇਵਾਰ ਵੋਟਰਾਂ ਵਿਚ ਹੈ। ਨੌਜਵਾਨ ਦੇਸ਼ ਦਾ ਵਰਤਮਾਨ ਵੀ ਹਨ ਅਤੇ ਭਵਿੱਖ ਵੀ, ਇਸ ਲਈ ਵੋਟਿੰਗ ਪ੍ਰਕਿਰਿਆ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰਨਾ ਸਿਰਫ਼ ਇਕ ਨਵੀਂ ਕਾਨੂੰਨੀ ਯੋਗਤਾ ਹਾਸਲ ਕਰਨਾ ਹੀ ਨਹੀਂ, ਸਗੋਂ ਦੇਸ਼ ਦੀ ਲੋਕਤੰਤਰਿਕ ਵਿਵਸਥਾ ਵਿਚ ਆਪਣੀ ਆਵਾਜ਼ ਸ਼ਾਮਿਲ ਕਰਨ ਦਾ ਮੌਕਾ ਵੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂਅ ਵੋਟਰ ਸੂਚੀ ਵਿਚ ਜ਼ਰੂਰ ਦਰਜ ਕਰਵਾਉਣ ਅਤੇ ਹਰ ਚੋਣ ਵਿਚ ਬਿਨਾਂ ਕਿਸੇ ਦਬਾਅ, ਲਾਲਚ ਜਾਂ ਭੇਦ-ਭਾਵ ਦੇ ਆਪਣੇ ਵਿਵੇਕ ਅਨੁਸਾਰ ਵੋਟ ਪਾਉਣ। ਪ੍ਰੋਗਰਾਮ ਦੌਰਾਨ ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ‘ਤੇ ਆਧਾਰਿਤ ਨਾਟਕ ਪੇਸ਼ ਕੀਤਾ। ਨਾਟਕ ਰਾਹੀਂ ਵੋਟ ਦੀ ਮਹੱਤਤਾ, ਵੋਟਰ ਰਜਿਸਟਰੇਸ਼ਨ ਤੇ ਵੋਟ ਦੀ ਸਹੀ ਵਰਤੋਂ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਤੇ ਨੌਜਵਾਨਾਂ ਦੀ ਰਚਨਾਤਮਿਕ ਭਾਗੀਦਾਰੀ ਯਕੀਨੀ ਬਣਾਉਣ ਲਈ ਸਕੈੱਚ ਮੇਕਿੰਗ, ਰੰਗੋਲੀ, ਪੋਸਟਰ ਮੇਕਿੰਗ, ਮਹਿੰਦੀ, ਡਰਾਇੰਗ, ਮਿਮਿਕਰੀ, ਭਾਸ਼ਣ, ਸਲੋਗਨ ਰਾਈਟਿੰਗ ਤੇ ਰੀਲ ਮੇਕਿੰਗ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ’ਚ ਸਕੈਚ ਮੇਕਿੰਗ ਵਿਚ ਵਿਧਾਨ ਸਭਾ ਹਲਕਾ ਟਾਂਡਾ, ਰੰਗੋਲੀ ਵਿਚ ਰਿਆਤ-ਬਾਹਰਾ ਯੂਨੀਵਰਸਿਟੀ, ਪੋਸਟਰ ਮੇਕਿੰਗ ਵਿਚ ਸਰਕਾਰੀ ਕਾਲਜ ਹੁਸ਼ਿਆਰਪੁਰ, ਮਹਿੰਦੀ ਵਿਚ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਅਤੇ ਚੱਬੇਵਾਲ, ਡਰਾਇੰਗ ਵਿਚ ਵਿਧਾਨ ਸਭਾ ਹਲਕਾ ਦਸੂਹਾ, ਮਿਮਿਕਰੀ ਵਿਚ ਸਰਕਾਰੀ ਕਾਲਜ ਹੁਸ਼ਿਆਰਪੁਰ, ਭਾਸ਼ਨ ਵਿਚ ਰਿਆਤ-ਬਾਹਰਾ ਯੂਨੀਵਰਸਿਟੀ, ਸਲੋਗਨ ਰਾਈਟਿੰਗ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਅਤੇ ਰੀਲ ਮੇਕਿੰਗ ਵਿਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬੰਬਾਹ, ਓ. ਐਸ. ਡੀ. (ਸ਼ਹਿਰੀ ਮਾਮਲੇ) ਓਇਸ਼ੀ ਮੰਡਲ, ਐਸ. ਡੀ. ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਚੰਦਰ ਮੋਹਨ, ਚੋਣ ਤਹਿਸੀਲਦਾਰ ਰਮਨਦੀਪ ਕੌਰ, ਸਵੀਪ ਨੋਡਲ ਅਫ਼ਸਰ ਅੰਕੁਰ ਸ਼ਰਮਾ ਸਮੇਤ ਸਵੀਪ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ , ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਬੰਧਿਤ ਅਧਿਕਾਰੀ, ਵਿਦਿਆਰਥੀ ਤੇ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੱਬੇਵਾਲ ਦੀ ਮਾਰਕੀਟ ਰਹੀ ਪੂਰੀ ਤਰ੍ਹਾਂ ਬੰਦ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਅੱਜ-ਲਾਰੈਂਸ ਚੌਧਰੀ
Ad Position 24