11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

70 ਵੇਂ ਜ਼ੋਨਲ ਖੇਡ ਮੁਕਾਬਲਿਆਂ ’ਚ ਐੱਸ.ਬੀ.ਐੱਸ. ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ 70ਵੇਂ ਜ਼ੋਨਲ ਖੇਡ ਮੁਕਾਬਲਿਆਂ ਵਿਚ ਐੱਸ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ 70ਵੇਂ ਜ਼ੋਨਲ ਖੇਡ ਮੁਕਾਬਲਿਆਂ ਵਿਚ ਐੱਸ.ਬੀ.ਐੱਸ. ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕੋਚ ਕੁਲਵੀਰ ਸਿੰਘ, ਸ਼ਾਹਿਦ ਰਸ਼ੀਦ ਅਤੇ ਅਮਨ ਸਿੰਘ ਦੀ ਟ੍ਰੇਨਿੰਗ ਹੇਠ ਭਾਗ ਲੈਂਦਿਆਂ ਖਿਡਾਰੀਆਂ ਨੇ ਰੱਸਾਕਸ਼ੀ ਅੰਡਰ 19 ਸਾਲ ਵਰਗ ਵਿਚ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਅੰਡਰ 19 ਸਾਲ ਵਰਗ ਵਿਚ ਸ਼ਤਰੰਜ ਅਤੇ ਖੋ-ਖੋ ਦੇ ਮੁਕਾਬਲਿਆਂ ਵਿਚ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਬੈਡਮਿੰਟਨ ਅੰਡਰ 17 ਸਾਲ ਵਰਗ ਲੜਕਿਆਂ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਅੰਡਰ 14 ਸਾਲ ਵਰਗ ਲੜਕੀਆਂ ਦੀ ਸ਼੍ਰੇਣੀ ਵਿਚ ਖੋ-ਖੋ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਬੈਡਮਿੰਟਨ ਅਤੇ ਵਾਲੀਬਾਲ ਦੀਆਂ ਟੀਮਾਂ ਤੀਜੇ ਸਥਾਨ ’ਤੇ ਰਹੀਆਂ। ਜ਼ਿਲ੍ਹਾ ਪੱਧਰ ’ਤੇ ਸਕੂਲ ਦੀ ਲੜਕੀਆਂ ਦੀ ਅੰਡਰ-19 ਸਾਲ ਵਰਗ ਅਤੇ ਖੋ-ਖੋ ਦੀ ਟੀਮ ਦੂਜੇ ਨੰਬਰ ’ਤੇ ਰਹੀ। ਸ਼ਤਰੰਜ ਵਿਚ ਲੜਕੇ ਤੀਜੇ ਨੰਬਰ ’ਤੇ ਰਹੇ। ਅਥਲੈਟਿਕਸ ਮੁਕਾਬਲਿਆਂ ਵਿਚ ਖਿਡਾਰੀਆਂ ਨੇ 15 ਗੋਲਡ, 26 ਸਿਲਵਰ ਅਤੇ 10 ਬਰਾਉਨਸ ਮੈਡਮ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਮੈਨੇਜਮੈਂਟ ਅਤੇ ਪਿ੍ਰੰਸੀਪਲ ਮੈਡਮ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਖਿਡਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਭੰਮੀਆਂ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ 13 ਨੂੰ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਟਾਂਡਾ ਦੀ ਮੀਟਿੰਗ
Ad Position 24