ਭੰਮੀਆਂ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ 13 ਨੂੰ
ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਇੱਥੋਂ ਦੇ ਨਜ਼ਦੀਕੀ ਪਿੰਡ ਭੰਮੀਆਂ ਵਿਖੇ ਸਮੂਹ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ 13 ਸਤੰਬਰ ਨੂੰ ਪਿੰਡ ਦੀ ਵਾਲੀਬਾਲ ਗਰਾਊਂਡ ਵਿਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਮੌਕੇ ਕੈਂਸਰ ਨਾਲ ਸੰਬੰਧਿਤ ਵੱਖ-ਵੱਖ ਟੈੱਸਟ ਤੇ ਹੋਰ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ।
ਅਜੀਤ ਡੈਸਕ
11-09-2026