ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਸਾਬੀ
ਮੁਕੇਰੀਆਂ , 10 ਸਤੰਬਰ ( ਰਾਮਗੜ੍ਹੀਆ )- ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਰੈਲੀ ਵਿਖੇ ‘ ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਖੇਡ ਮੁਕਾਬਲੇ ਕਰਵਾਏ ਗਏ । ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।
ਮੁਕੇਰੀਆਂ , 10 ਸਤੰਬਰ ( ਰਾਮਗੜ੍ਹੀਆ )- ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਰੈਲੀ ਵਿਖੇ ‘ ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਖੇਡ ਮੁਕਾਬਲੇ ਕਰਵਾਏ ਗਏ । ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ ਖੇਡਾਂ ਵਤਨ ਪੰਜਾਬ ਦੀਆਂ ’ ਰਾਹੀਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਮੋਹਰੀ ਬਣਾਉਣ ਲਈ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸਾਬੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਹੁਨਰ ਦੀ ਕੋਈ ਘਾਟ ਨਹੀਂ ਹੈ । ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੰਚ , ਬਿਹਤਰ ਸਹੂਲਤਾਂ ਤੇ ਉਤਸ਼ਾਹ ਦੇਣ ਦੀ ਹੈ । ਪਿੰਡ ਪੱਧਰ ’ ਤੇ ਅਜਿਹੇ ਖੇਡ ਮੁਕਾਬਲੇ ਕਰਵਾਉਣ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਵਧੇਗੀ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਵੀ ਮਦਦ ਮਿਲੇਗੀ । ਇਸ ਮੌਕੇ ਸਰਪੰਚ ਗੁਰਨਾਮ ਸਿੰਘ ਸਾਬੀ , ਮਾਰਕੀਟ ਕਮੇਟੀ ਦੇ ਚੇਅਰਮੈਨ ਬੇਅੰਤ ਸਿੰਘ ਰੰਧਾਵਾ , ਬਾਵਾ ਸਿੰਘ , ਬਲਾਕ ਸੰਮਤੀ ਮੈਂਬਰ ਮਨਜਿੰਦਰ , ਰਾਜ ਕੁਮਾਰ ਅਤੇ ਅਮਰਜੀਤ ਸਿੰਘ ਤੋਂ ਇਲਾਵਾ ਪਿੰਡ ਗੌਲੜਾ ਦੇ ਸਰਪੰਚ ਤਜਿੰਦਰ ਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ ।