11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਸ੍ਰੀ ਗਰਨਾ ਸਾਹਿਬ ਬੋਦਲ ਨੇ ਲੋੜਵੰਦ ਪਰਿਵਾਰ ਨੂੰ ਨਵਾਂ ਘਰ ਬਣਾ ਕੇ ਦਿੱਤਾ

ਦਸੂਹਾ, 10 ਸਤੰਬਰ (ਭੁੱਲਰ)-ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਸ੍ਰੀ ਗਰਨਾ ਸਾਹਿਬ ਬੋਦਲ ਵਲੋਂ ਪ੍ਰਧਾਨ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਮੀਰਪੁਰ ਦੇ ਲੋੜਵੰਦ ਪਰਿਵਾਰ ਨੂੰ ਘਰ ਬਣਾ ਕੇ ਦੇਣ ਦਾ ਜੋ ਬੀੜਾਂ ਚੁੱਕਿਆ ਸੀ ਉਸ ਤਹਿਤ ਉਕਤ ਪਰਿਵਾਰ ਨੂੰ ਨਵਾਂ ਘਰ ਬਣਾ ਕੇ ਸਮਰਪਿਤ ਕੀਤਾ। ਇਸ ਸੰਬੰਧੀ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਨੂੰ ਇਕ ਲੋੜਵੰਦ ਪਰਿਵਾਰ ਘਰ ਬਣਾਉਣ ਵਾਸਤੇ ਬੇਨਤੀ ਕੀਤੀ ਸੀ, ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਜਨਵਰੀ ਮਹੀਨੇ ਉਨ੍ਹਾਂ ਦੇ ਘਰ ਦਾ ਨੀਂਹ ਪੱਥਰ ਰੱਖਿਆ ਸੀ, ਜਿਸ ਨੂੰ ਮੁਕੰਮਲ ਕਰਨ ਲਈ ਜਿਥੇ ਇਲਾਕੇ ਦੀਆਂ ਸੰਗਤਾਂ ਵਲੋਂ ਵਿਸ਼ੇਸ਼ ਤੌਰ ’ਤੇ ਸਹਿਯੋਗ ਦਿੱਤਾ ਉਥੇ ਹੀ ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਦਸੂਹਾ, 10 ਸਤੰਬਰ (ਭੁੱਲਰ)-ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਸ੍ਰੀ ਗਰਨਾ ਸਾਹਿਬ ਬੋਦਲ ਵਲੋਂ ਪ੍ਰਧਾਨ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਮੀਰਪੁਰ ਦੇ ਲੋੜਵੰਦ ਪਰਿਵਾਰ ਨੂੰ ਘਰ ਬਣਾ ਕੇ ਦੇਣ ਦਾ ਜੋ ਬੀੜਾਂ ਚੁੱਕਿਆ ਸੀ ਉਸ ਤਹਿਤ ਉਕਤ ਪਰਿਵਾਰ ਨੂੰ ਨਵਾਂ ਘਰ ਬਣਾ ਕੇ ਸਮਰਪਿਤ ਕੀਤਾ। ਇਸ ਸੰਬੰਧੀ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਨੂੰ ਇਕ ਲੋੜਵੰਦ ਪਰਿਵਾਰ ਘਰ ਬਣਾਉਣ ਵਾਸਤੇ ਬੇਨਤੀ ਕੀਤੀ ਸੀ, ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਜਨਵਰੀ ਮਹੀਨੇ ਉਨ੍ਹਾਂ ਦੇ ਘਰ ਦਾ ਨੀਂਹ ਪੱਥਰ ਰੱਖਿਆ ਸੀ, ਜਿਸ ਨੂੰ ਮੁਕੰਮਲ ਕਰਨ ਲਈ ਜਿਥੇ ਇਲਾਕੇ ਦੀਆਂ ਸੰਗਤਾਂ ਵਲੋਂ ਵਿਸ਼ੇਸ਼ ਤੌਰ ’ਤੇ ਸਹਿਯੋਗ ਦਿੱਤਾ ਉਥੇ ਹੀ ਐਨ. ਆਰ. ਆਈ. ਵੀਰਾਂ ਵਲੋਂ ਵੀ ਲੋੜਵੰਦ ਪਰਿਵਾਰ ਨੂੰ ਘਰ ਬਣਾਉਣ ਲਈ ਆਪਣੀ ਕਿਰਤ ਕਮਾਈ ’ਚੋਂ ਪੂਰਨ ਸਹਿਯੋਗ ਦੇਕੇ ਲੋੜਵੰਦ ਪਰਿਵਾਰ ਸੁਪਨਾ ਪੂਰਾ ਕੀਤਾ, ਜਿਸ ’ਤੇ ਲਗਪਗ ਸਾਢੇ ਛੇ ਲੱਖ ਰੁਪਏ ਦੇ ਨਾਲ ਇਮਾਰਤ ਤਿਆਰ ਕੀਤੀ ਗਈ। ਇਸ ਮੌਕੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਵਲੋਂ ਐਨ. ਆਰ. ਆਈ. ਸਤਿੰਦਰ ਸਿੰਘ ਮਿੱਠੀ ਸਮੇਤ ਐਨ. ਆਰ. ਆਈ. ਵੀਰਾਂ ਤੇ ਲੋੜਵੰਦ ਪਰਿਵਾਰ ਦਾ ਘਰ ਬਣਾਉਣ ਵਿਚ ਮਦਦ ਦਾਨੀ ਸੱਜਣਾ ਦਾ ਧੰਨਵਾਦ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ, ਮਨਜੀਤ ਸਿੰਘ, ਦਿਲਪ੍ਰੀਤ ਸਿੰਘ, ਸਤਵਿੰਦਰ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਬਲਜੀਤ ਸਿੰਘ, ਸ਼ਰਨਜੀਤ ਸਿੰਘ, ਬਿਕਰਮਜੀਤ ਸਿੰਘ, ਰਵਿੰਦਰ ਸਿੰਘ, ਗੁਰਦਿਆਲ ਸਿੰਘ, ਸੀਮਾ ਸਮੇਤ ਸੁਸਾਇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਛੂਆਂ ਛਿੰਝ ਮੇਲੇ ’ਚ ਗੁਲਾਮ ਸਾਬਰ ਨੇ ਜਿੱਤੀ ਝੰਡੀ ਦੀ ਕੁਸ਼ਤੀ ਅਗਲੀ ਖ਼ਬਰ ਪੀ. ਟੀ. ਯੂ. ਦੀਆਂ ਪ੍ਰੀਖਿਆਵਾਂ ’ਚ ਸੇਂਟ ਸੋਲਜਰ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24