12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ’ਚ ਡਰੋਨ ਸ਼ੋਅ ਕੱਲ੍ਹ ਤੋਂ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ 13 ਸਤੰਬਰ ਤੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ ਤੇ ਪਹਿਲਾ ਸ਼ੋਅ ਖ਼ਾਲਸਾ ਕਾਲਜ ਮਾਹਿਲਪੁਰ ਦੀ ਗਰਾਊਂਡ ਵਿਖੇ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰੋਨ ਸ਼ੋਅ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਢੁਕਵੇਂ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ 13 ਸਤੰਬਰ ਤੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ ਤੇ ਪਹਿਲਾ ਸ਼ੋਅ ਖ਼ਾਲਸਾ ਕਾਲਜ ਮਾਹਿਲਪੁਰ ਦੀ ਗਰਾਊਂਡ ਵਿਖੇ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰੋਨ ਸ਼ੋਅ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਢੁਕਵੇਂ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਸ਼ੁਰੂ ਹੋਣ ਵਾਲੇ ਇਹ ਡਰੋਨ ਸ਼ੋਅ ਆਪਣੀ ਕਿਸਮ ਦਾ ਵਿਲੱਖਣ ਸ਼ੋਅ ਹੈ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਤੇ ਸਿੱਖਿਆਵਾਂ ਦੀ ਬਾ-ਕਮਾਲ ਪੇਸ਼ਕਾਰੀ ਕਰੇਗਾ। ਉਨ੍ਹਾਂ ਦੱਸਿਆ ਕਿ ਮਾਹਿਲਪੁਰ ਤੋਂ ਬਾਅਦ ਦਸੂਹਾ, ਟਾਂਡਾ, ਸ਼ਾਮਚੁਰਾਸੀ, ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਵਿਖੇ ਇਹ ਡਰੋਨ ਸ਼ੋਅ ਹੋਣਗੇ। ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਵਾਲੀ ਥਾਂ ‘ ਤੇ ਸੰਗਤ ਦੇ ਬੈਠਣ ਦਾ ਢੁਕਵਾਂ ਇੰਤਜ਼ਾਮ ਰਹੇਗਾ ਜਿੱਥੇ ਸ਼ੋਅ ਦੀ ਸ਼ੁਰੂਆਤ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਾਮ 6:30 ਵਜੇ ਤੋਂ ਸਮਾਗਮ ਸ਼ੁਰੂ ਹੋਵੇਗਾ, ਜਿਸ ਵਿਚ ਗੁਰਬਾਣੀ, ਕੀਰਤਨ ਤੋਂ ਬਾਅਦ 8 ਵਜੇ ਡਰੋਨ ਸ਼ੋਅ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ‘ਤੇ ਆਧਾਰਿਤ ਡਰੋਨ ਸ਼ੋਅ ਦੌਰਾਨ ਇਕੋ ਸਮੇਂ 500 ਡਰੋਨ ਹਵਾ ਵਿਚ ਉੱਡਦੇ ਹੋਏ ਗੁਰੂ ਜੀ ਦੇ ਫ਼ਲਸਫ਼ੇ ਬਾਰੇ ਡਿਜੀਟਲ ਢੰਗ ਨਾਲ ਪੇਸ਼ਕਾਰੀ ਕਰਨਗੇ। ਪੰਜਾਬ ਸਰਕਾਰ ਵਲੋਂ ਅਜਿਹੇ 92 ਡਰੋਨ ਸ਼ੋਅ ਰਾਜ ਭਰ ’ਚ ਕਰਵਾਏ ਜਾਣਗੇ, ਜਿਸ ਤਹਿਤ ਮਾਹਿਲਪੁਰ ਵਿਖੇ 13 ਸਤੰਬਰ ਨੂੰ, ਦਸੂਹਾ ਵਿਖੇ 14 ਨੂੰ, ਟਾਂਡਾ ਵਿਖੇ 15 ਨੂੰ, ਸ਼ਾਮਚੁਰਾਸੀ ਹਲਕੇ ਅੰਦਰ ਦੁਸਹਿਰਾ ਗਰਾਊਂਡ ਹਰਿਆਣਾ ਵਿਖੇ 16 ਨੂੰ, ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ 17 ਤੇ ਗੜ੍ਹਸ਼ੰਕਰ ਦੇ ਫੁੱਟਬਾਲ ਗਰਾਉਂਡ ਵਿਖੇ 18 ਸਤੰਬਰ ਨੂੰ ਇਹ ਸ਼ੋਅ ਹੋਣ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਤੇ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੋਇਲਾ ਵਾਹਿਦਪੁਰ ਦਾ ਡਾਕ ਘਰ ਬੰਦ ਨਹੀਂ ਹੋਵੇਗਾ-ਅਵਿਨਾਸ਼ ਰਾਏ ਖੰਨਾ ਅਗਲੀ ਖ਼ਬਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦਾ ਸਨਮਾਨ ਕਰਨ ਹਿੱਤ ਕਰ...
Ad Position 24