12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਜੀਤ, ਜਲੰਧਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਅਲਾਮਤਾਂ ਤੋਂ ਦੂਰ ਰੱਖਣ ’ਚ ਦਿੰਦਿਆਂ ਹਨ ਯੋਗਦਾਨ-ਵਿਧਾਇਕ ਜਿੰਪਾ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਦਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ’ਚ ਸ਼ੁਰੂਆਤ ਹੋਈ। ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਅਥਲੈਟਿਕਸ, ਖੋ-ਖੋ, ਕਬੱਡੀ ਸਰਕਲ ਸਟਾਈਲ, ਕਬੱਡੀ ਨੈਸ਼ਨਲ ਸਟਾਈਲ, ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

Ad Position 21
repet_subhas-goyals [Copy P29]
ਪਿੰਡ ਮੋਇਲਾ ਵਾਹਿਦਪੁਰ ਵਾਸੀ ਅਵਿਨਾਸ਼ ਰਾਏ ਖੰਨਾ ਨੂੰ ਮਿਲਣ ਸਮੇਂ। ਤਸਵੀਰ : ਧਾਲੀਵਾਲ 12-09-2026
ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਦਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ’ਚ ਸ਼ੁਰੂਆਤ ਹੋਈ। ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਅਥਲੈਟਿਕਸ, ਖੋ-ਖੋ, ਕਬੱਡੀ ਸਰਕਲ ਸਟਾਈਲ, ਕਬੱਡੀ ਨੈਸ਼ਨਲ ਸਟਾਈਲ, ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡ ਪ੍ਰਤੀਯੋਗਤਾਵਾਂ ’ਚ ਕਰੀਬ 2500 ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਬਲਾਕ ਹੁਸ਼ਿਆਰਪੁਰ-1 ਦੇ ਮੁਕਾਬਲੇ ਲਾਜਵੰਤੀ ਆਊਟਡੋਰ ਸਟੇਡੀਅਮ ਵਿਖੇ ਕਰਵਾਏ ਗਏ। ਇਸ ਦੌਰਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਦਾ ਹੌਸਲਾ ਵਧਾਇਆ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਿਕ ਦਿਸ਼ਾ ਦੇਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ’ਚ ਆਪਣਾ ਯੋਗਦਾਨ ਦਿੰਦਿਆਂ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਪ੍ਰਵੀਨ ਸੈਣੀ ਤੇ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਬਲਾਕ ਮਾਹਿਲਪੁਰ ’ਚ ਅੰਡਰ-21 ਲੜਕਿਆਂ ਦੇ ਫੁੱਟਬਾਲ ਮੁਕਾਬਲੇ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੀ ਟੀਮ ਨੇ ਫੁੱਟਬਾਲ ਅਕੈਡਮੀ ਪਾਲਦੀ ਨੂੰ 3-1 ਗੋਲਾਂ ਨਾਲ ਹਰਾ ਕੇ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ। ਅੰਡਰ-14 ਲੜਕਿਆਂ ਦੇ ਮੁਕਾਬਲੇ ਵਿਚ ਮੇਘੋਵਾਲ ਦੋਆਬਾ ਦੀ ਟੀਮ ਨੇ ਮਜਾਰਾ ਡੀਂਗਰੀਆਂ ਦੀ ਟੀਮ ਨੂੰ 2-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਬਲਾਕ ਭੂੰਗਾ ਦੇ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਏ ਗਏ। ਅੰਡਰ-17 ਲੜਕਿਆਂ ਦੀ ਵਾਲੀਬਾਲ ਪ੍ਰਤੀਯੋਗਤਾ ਵਿਚ ਸੇਂਟ ਸੋਲਜਰ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਨੇ ਦੂਜਾ ਤੇ ਮਿਰਜ਼ਾਪੁਰ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-21 ਲੜਕਿਆਂ ਵਿਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਟੀਮ ਪਹਿਲੇ, ਪੰਡੋਰੀ ਅਟਵਾਲ ਦੂਜੇ ਤੇ ਮਾਨਗੜ੍ਹ ਕਲੱਬ ਦੀ ਟੀਮ ਤੀਜੇ ਸਥਾਨ ’ਤੇ ਰਹੀ। ਉਥੇ ਹੀ ਅੰਡਰ-17 ਲੜਕੀਆਂ ਦੀ ਖੋ-ਖੋ ਪ੍ਰਤੀਯੋਗਤਾ ਵਿਚ ਐੱਸ. ਬੀ. ਬੋਲਾ ਗਿਰ ਜੀ ਮੈਮੋਰੀਅਲ ਸਕੂਲ ਰਾਜਪੁਰ ਕੰਡੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਨੇ ਦੂਜਾ ਤੇ ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਨੇ ਤੀਜਾ ਸਥਾਨ ਹਾਸਿਲ ਕੀਤਾ। ਬਲਾਕ ਦਸੂਹਾ ’ਚ ਕੈਂਪ ਗਰਾਊਂਡ ਵਿਖੇ ਕਰਵਾਏ ਗਏ ਮੁਕਾਬਲਿਆਂ ’ਚ ਅੰਡਰ-17 ਲੜਕਿਆਂ ਦੀ ਖੋ-ਖੋ ਪ੍ਰਤੀਯੋਗਤਾ ਵਿਚ ਸੁਖ ਸਾਗਰ ਇੰਟਰਨੈਸ਼ਨਲ ਸੈਦੋਵਾਲ ਨੇ ਪਹਿਲਾ, ਦਸਮੇਸ਼ ਪਬਲਿਕ ਸਕੂਲ ਦਸੂਹਾ ਨੇ ਦੂਜਾ ਤੇ ਸਰਕਾਰੀ ਹਾਈ ਸਕੂਲ ਦਿਸੋ ਚੱਕ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-14 ਲੜਕਿਆਂ ਦੀ ਖੋ-ਖੋ ਪ੍ਰਤੀਯੋਗਤਾ ਵਿਚ ਦਰਸ਼ਨ ਅਕੈਡਮੀ ਦਸੂਹਾ ਨੇ ਪਹਿਲਾ, ਸੁਖ ਸਾਗਰ ਇੰਟਰਨੈਸ਼ਨਲ ਸੈਦੋਵਾਲ ਨੇ ਦੂਜਾ ਤੇ ਸਰਕਾਰੀ ਹਾਈ ਸਕੂਲ ਕੱਲੋਵਾਲ ਨੇ ਤੀਜਾ ਸਥਾਨ ਹਾਸਿਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਾਅਲੀ ਪਾਸਪੋਰਟ ਬਣਾਉਣ ਦੇ ਨਾਂਅ ’ਤੇ 2 ਲੱਖ ਦੀ ਠੱਗੀ, 2 ਨਾਮਜ਼ਦ, 1 ਕਾਬੂ ਅਗਲੀ ਖ਼ਬਰ ਪੱਤਰਕਾਰ ਸੁਖਦੇਵ ਸਿੰਘ ਨਾਲ ਕੀਤਾ ਦੁੱਖ ਸਾਂਝਾ
Ad Position 24