12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਦਾ ਕੀਤਾ ਘਿਰਾਓ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਖ਼ਾਲਸਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਜਥੇਬੰਦੀ ਵਲੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਦਾ ਘਿਰਾਓ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਤੇ ਜ਼ਿਲ੍ਹਾ ਪ੍ਰਧਾਨ ਪ੍ਰਬਜੋਤ ਰਾਹੋਂ (ਨਵਾਂਸ਼ਹਿਰ) ਦੀ ਅਗਵਾਈ ‘ਚ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਖ਼ਾਲਸਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਜਥੇਬੰਦੀ ਵਲੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਦਾ ਘਿਰਾਓ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਤੇ ਜ਼ਿਲ੍ਹਾ ਪ੍ਰਧਾਨ ਪ੍ਰਬਜੋਤ ਰਾਹੋਂ (ਨਵਾਂਸ਼ਹਿਰ) ਦੀ ਅਗਵਾਈ ‘ਚ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਾਲੇ ਪਰਨੇ ਤੇ ਕਾਲੀਆਂ ਪੱਗਾਂ ਬੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ‘ਚ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਅਤੇ ਪੰਜਾਬ-ਪੱਖੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁਲਾਰਿਆਂ ਨੇ ਮੋਹਨਜੀਤ ਸ਼ੇਰੋਂ ਨਾਲ ਪੁਲਿਸ ਵਲੋਂ ਕਥਿਤ ਤੌਰ ‘ਤੇ ਕੀਤੇ ਗਏ ਤਸ਼ੱਦਦ ਦਾ ਵੀ ਵਿਰੋਧ ਕੀਤਾ। ਇਸ ਤੋਂ ਇਲਾਵਾ ਗੁਲਜ਼ਾਰ ਸਿੰਘ ਤੂਰ ਵਣਜਾਰਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਨਾਲ ਜੋੜ ਕੇ ਲਗਾਏ ਜਾ ਰਹੇ ਪੰਜ ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਦੋਸ਼ਾਂ ਬਾਰੇ ਵੀ ਬੁਲਾਰਿਆਂ ਨੇ ਸਵਾਲ ਉਠਾਏ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਵਲੋਂ ਇਨ੍ਹਾਂ ਮਾਮਲਿਆਂ ਸੰਬੰਧੀ ਧਾਰੀ ਗਈ ਕਥਿਤ ਚੁੱਪ ‘ਤੇ ਵੀ ਜਵਾਬਦੇਹੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ ਰੜਾ, ਜ਼ਿਲ੍ਹਾ ਸਕੱਤਰ ਲਾਡੀ ਨਿੱਝਰ, ਜ਼ਿਲ੍ਹਾ ਆਗੂ ਮੱਖਣ ਸਹੋਤਾ, ਉਂਕਾਰ ਦਿਹਾਣਾ, ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਭੁਪਿੰਦਰ ਸਿੰਘ ਸੱਜਣ, ਜ਼ਿਲ੍ਹਾ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਨੂਰਾ, ਗੁਰਜੀਤ ਮਸੀਤੀ, ਸਰਕਲ ਪ੍ਰਧਾਨ ਜਸਵਿੰਦਰ ਚੌਹਾਨ, ਸਰਕਲ ਪ੍ਰਧਾਨ ਅਮਰੀਕ ਜਲੋਟਾ, ਕੁਲਦੀਪ ਟਾਂਡਾ, ਪ੍ਰਬਜੋਤ ਨਾਰਾ, ਪ੍ਰਭਜੋਤ ਸਿੰਘ ਰਾਹੋਂ, ਅਮਰਜੀਤ ਸਿੰਘ ਮੰਡਿਆਣੀ, ਮਨਜੀਤ ਸਿੰਘ, ਅਮਨਦੀਪ ਸਿੰਘ ਅਟਵਾਲ, ਸੁਰਿੰਦਰ ਸਿੰਘ, ਗੁਰਮੁੱਖ ਸਿੰਘ, ਵਰਿੰਦਰ ਸਿੰਘ, ਪਰਮਜੀਤ ਸਿੰਘ, ਸਤਪਾਲ ਸਿੰਘ, ਪ੍ਰਦੀਪ ਸਿੰਘ, ਵਰਿੰਦਰ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ, ਸੁਖਜੀਤ ਸਿੰਘ, ਗੋਬਿੰਦਜੀਤ ਸਿੰਘ, ਅਮਰਜੀਤ ਕੌਰ, ਪਰਮਜੀਤ ਕੌਰ, ਅਮਰਜੀਤ ਸਿੰਘ, ਪ੍ਰਭਜੋਤ ਸਿੰਘ, ਗੁਰਜੀਤ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸ਼ਮਸ਼ੇਰ ਸਿੰੰਘ ਭਾਰਦਵਾਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 1 ਕਾਬੂ
Ad Position 24