12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਾਂ ਵਲੋਂ ਹੁਸ਼ਿਆਰਪੁਰ ਡਿਪੂ ’ਚ ਗੇਟ ਰੈਲੀ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਹੁਸ਼ਿਆਰਪੁਰ ਡਿਪੂ ਵਿਖੇ ਗੇਟ ਰੈਲੀ ਕੀਤੀ। ਇਸ ਮੌਕੇ ਪ੍ਰਧਾਨ ਰਮਿੰਦਰ ਸਿੰਘ ਨੇ ਕਿਹਾ ਕਿ ਲਗਪਗ 4 ਸਾਲ ਤੋਂ ਸਰਕਾਰ ਦੇ ਨਾਲ ਕਰੀਬ 59 ਮੀਟਿੰਗ ਹੋ ਚੁੱਕੀਆਂ ਹਨ ਤੇ ਹਰ ਵਾਰ ਸਰਕਾਰ ਵਲੋਂ ਭਰੋਸਾ ਹੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅਨੇਕਾਂ ਵਾਰ ਸਰਕਾਰ ਨੂੰ ਠੇਕੇਦਾਰੀ ਸਿਸਟਮ ਤਹਿਤ ਹੋ ਰਹੀ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਸੰਬੰਧੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਕੈਬਨਿਟ ਮੀਟਿੰਗ ‘ਚ ਠੇਕੇਦਾਰੀ ਸਿਸਟਮ ਦਾ ਵਿਰੋਧ ਕਰਦਿਆਂ ਇਸ ਨੂੰ ਜਲਦ ਖ਼ਤਮ ਕਰਨ ਦਾ ਕਿਹਾ ਸੀ, ਪਰ ਹੁਣ 4 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ, ਉਲਟ ਨਵੇਂ ਠੇਕੇਦਾਰ ਨੂੰ ਵਿਭਾਗ ‘ਚ ਬਿਠਾਇਆ ਜਾ ਰਿਹਾ ਹੈ, ਈ. ਪੀ. ਐਫ., ਈ. ਐਸ. ਆਈ. ਵਰਕਰਾਂ ਦਾ ਜਮ੍ਹਾਂ ਕਰਵਾਉਣ ਦੀ ਲਿਖਤੀ ਸ਼ਿਕਾਇਤ ਵੀ ਸਰਕਾਰ ਨੂੰ ਕਰ ਚੁੱਕੇ ਹਾਂ ਪਰ ਕੋਈ ਕਰਵਾਈ ਨਹੀਂ ਕੀਤੀ ਜਾ ਰਹੀ ਠੇਕੇਦਾਰੀ ਸਿਸਟਮ ਤਹਿਤ ਭਰਤੀ ਹੋਣ ਸਮੇਂ ਕੀਤੀ ਹੋ ਰਹੀ ਰਿਸ਼ਵਤਖੋਰੀ ਦੀ ਲੁੱਟ ਸਬੂਤਾਂ ਸਮੇਤ ਸ਼ਿਕਾਇਤ ਕੀਤੀ ਜਾ ਚੁੱਕੀ ਹੈ, ਜਿਸ ‘ਤੇ ਕੋਈ ਵੀ ਕਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਨਵੇਂ ਬਣੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਵੀ ਪਿਛਲੇ 3 ਮਹੀਨਿਆਂ ਤੋਂ ਲਗਾਤਾਰ ਲਾਅਰੇ ਲਗਾਏ ਜਾ ਰਹੇ ਹਨ। ਕੁਲਵੰਤ ਸਿੰਘ, ਸੈਕਟਰੀ ਨਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਹਮੇਸ਼ਾਂ ਝੂਠੇ ਲਾਅਰੇ ਲਗਾ ਰਹੀ ਹੈ ਅਤੇ ਵਰਕਰਾਂ ਨੂੰ ਤਨਖ਼ਾਹਾਂ ਵੀ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਦਿੱਤੀ ਮੁਫ਼ਤ ਸਫ਼ਰ ਦੀ ਸਹੂਲਤਾਂ ਦੇ 1200 ਕਰੋੜ ਦਾ ਪੈਕੇਜ ਵੀ ਸਰਕਾਰ ਵਲੋਂ ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਵਰਕਰਾਂ ਵਲੋਂ 22 ਸਤੰਬਰ ਨੂੰ ਸਮੂਹ ਡਿਪੂਆਂ ‘ਤੇ ਗੇਟ ਰੈਲੀਆਂ ਸਮੇਤ ਪੱਕੇ ਤੌਰ ‘ਤੇ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਧਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਵਿਭਾਗ ‘ਚ ਇਕ ਵੀ ਨਵੀਂ ਬੱਸ ਨਹੀਂ ਪਈ, ਜਦਕਿ ਕਿੱਲੋਮੀਟਰ ਸਕੀਮ ਦੀਆਂ ਬੱਸਾਂ ਨੂੰ ਝੰਡੀ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਜਦੋਂ ਮੁਲਾਜ਼ਮ ਨੇ ਕਿੱਲੋਮੀਟਰ ਸਕੀਮ ਬੱਸਾਂ ਦਾ ਵਿਰੋਧ ਕੀਤਾ ਤਾਂ ਸਰਕਾਰ ਨੇ ਪਰਚੇ ਦਰਜ ਕਰਕੇ ਜੇਲ੍ਹਾਂ ‘ਚ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 17 ਸਤੰਬਰ ਦੀ ਮੀਟਿੰਗ ‘ਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਪੰਜਾਬ ‘ਚ 22 ਸਤੰਬਰ ਤੋਂ ਮੁਕੰਮਲ ਚੱਕਾ ਜਾਮ ਕੀਤਾ ਜਾਵੇ
Ad Position 22
No active advertisement
ਪਿਛਲੀ ਖ਼ਬਰ ਚੌਧਰੀ ਓਮ ਬਜਾੜ ਕਰੀਮਪੁਰ ਧਿਆਨੀ ਨਹੀਂ ਰਹੇ, ਸਸਕਾਰ ਲੁਧਿਆਣਾ ਵਿਖੇ ਹੋਵੇਗਾ ਅੱਜ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24