13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

‘ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2027’ ਤਹਿਤ ਜਾਗਰੂਕਤਾ ਸੈਸ਼ਨ ਲਗਾਇਆ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ, ਆਈ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ, ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਨ. ਐੱਸ. ਐੱਸ. ਤੇ ਹੋਰ ਵਿਦਿਆਰਥੀਆਂ ਲਈ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2027 ਮੈਗਾ ਪਾਰਟੀਸਿਪੇਸ਼ਨ ਡਰਾਈਵ ਤਹਿਤ ਜਾਗਰੂਕਤਾ ਸੈਸ਼ਨ ਲਗਾਇਆ। ਇਸ ਮੌਕੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਅਧੀਨ ਖੇਤਰੀ ਐਨ. ਐੱਸ. ਐੱਸ. ਡਾਇਰੈਕਟੋਰੇਟ ਚੰਡੀਗੜ੍ਹ ਤੋਂ ਯੰਗ ਪ੍ਰੋਫੈਸ਼ਨਲ ਅੰਕੁਸ਼ ਨਿਝਾਵਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ‘ਮਾਈ ਭਾਰਤ’ ਪੋਰਟਲ ‘ਤੇ ਕਰਵਾਈ ਜਾ ਰਹੀ ਰਾਸ਼ਟਰੀ ਪੱਧਰ ਦੀ ਕੁਇਜ਼ ਪ੍ਰਤੀਯੋਗਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪੋਰਟਲ ‘ਤੇ ਰਜਿਸਟ੍ਰੇਸ਼ਨ, ਯੂਜ਼ਰ ਟਾਈਪ ਵਜੋਂ ਐਨ. ਐਸ. ਐਸ. ਦੀ ਦੀ ਚੋਣ, ਰੈਫਰਲ ਕੋਡ ਦੀ ਵਰਤੋਂ ਅਤੇ ਕੁਇਜ਼ ਵਿਚ ਹਿੱਸਾ ਲੈਣ ਦੀ ਪੂਰੀ ਪ੍ਰਕਿਰਿਆ ਵਿਸਥਾਰਪੂਰਵਕ ਸਮਝਾਈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ‘ਤੇ ਨਿਰਭਰ ਕਰਦੀ ਹੈ। ਇਹ ਸਮਾਗਮ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਚੰਦਰਮੋਹਨ ਅਤੇ ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਪੱਲਵੀ ਪੰਡਿਤ ਦੀ ਅਗਵਾਈ ਹੇਠ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ 15 ਨੂੰ ਅਗਲੀ ਖ਼ਬਰ ਇਨੈਲੋ ਦੀ ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ, ਪਿੰਡ-ਪਿੰਡ ਦਿੱਤਾ ਜਾ ਰਿਹਾ ਸੱਦਾ
Ad Position 24