13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਾਂਗਰਸੀ ਵਰਕਰਾਂ ਵਲੋਂ ‘ਆਪ’ ਸਰਕਾਰ ਖ਼ਿਲਾਫ਼ ਟ੍ਰੈਫਿਕ ਜਾਮ ਕਰਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਤੇ ਸਰਕਾਰ ਵਲੋਂ ਮੋਹਨਜੀਤ ਨਾਲ ਕੀਤੀ ਗੁੰਡਾਗਰਦੀ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਡਰ ਕਾਰਨ ਗੁਲਜ਼ਾਰ ਸਿੰਘ ਵਲੋਂ ਕੀਤੀ ਆਤਮ ਹੱਤਿਆ ਦੇ ਵਿਰੋਧ ਵਿਚ ਕਾਂਗਰਸੀ ਵਰਕਰਾਂ ਵਲੋਂ ਐਡਵੋਕੇਟ ਪੰਕਜ ਕ੍ਰਿਪਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਇਥੇ ਨੰਗਲ ਰੋਡ ‘ਤੇ ਟ੍ਰੈਫਿਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਕਰਾਰ ਦੇ ਰਾਜ ਵਿਚ ਗੈਂਗਸਟਰਵਾਦ ਤੇ ਗੁੰਡਾਗਰਦੀ ਚਰਮ ਸੀਮਾ ‘ਤੇ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਤੇ ਸਰਕਾਰ ਵਲੋਂ ਮੋਹਨਜੀਤ ਨਾਲ ਕੀਤੀ ਗੁੰਡਾਗਰਦੀ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਡਰ ਕਾਰਨ ਗੁਲਜ਼ਾਰ ਸਿੰਘ ਵਲੋਂ ਕੀਤੀ ਆਤਮ ਹੱਤਿਆ ਦੇ ਵਿਰੋਧ ਵਿਚ ਕਾਂਗਰਸੀ ਵਰਕਰਾਂ ਵਲੋਂ ਐਡਵੋਕੇਟ ਪੰਕਜ ਕ੍ਰਿਪਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਇਥੇ ਨੰਗਲ ਰੋਡ ‘ਤੇ ਟ੍ਰੈਫਿਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਕਰਾਰ ਦੇ ਰਾਜ ਵਿਚ ਗੈਂਗਸਟਰਵਾਦ ਤੇ ਗੁੰਡਾਗਰਦੀ ਚਰਮ ਸੀਮਾ ‘ਤੇ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੋਹਨਜੀਤ ਸ਼ੇਰੋਂ ਨਾਲ ਕੀਤੀ ਗਈ ਗੁੰਡਾਗਰਦੀ ਤੇ ਮੰਤਰੀ ਹਰਪਾਲ ਚੀਮ ਦੇ ਡਰ ਕਾਰਨ ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਆਤਮ ਹੱਤਿਆ ਅਤੇ ਡਿਪਟੀ ਸਪੀਕਰ ਵਲੋਂ ਅਕਾਲਗੜ੍ਹ ਦੇ ਨੌਜਵਾਨ ਨਾਲ ਕੀਤੀ ਗਈ ਧੱਕੇਸ਼ਾਹੀ ਨੇ ਇਸ ਸਰਕਾਰ ਦੀ ਗੁੰਡਾਗਰਦੀ ਬੇਨਕਾਬ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਸਰਕਾਰ ਤੋਂ ਨਾ ਡਰਦੇ ਹਨ ਤੇ ਨਾ ਹੀ ਡਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮੂੰਹ ਤੋੜ ਜਵਾਬ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਕੌਮੀ ਲੋਕ ਅਦਾਲਤ ’ਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਅਗਲੀ ਖ਼ਬਰ ਨੌਜਵਾਨ ਆਗੂ ਸੰਦੀਪ ਸਿੰਘ ਸੀਕਰੀ ਨੂੰ ਸੈਨੇਟ ਚੋਣਾਂ ’ਚ ਸਾਥ ਦੇਣ ਲਈ ਪੈਨਸ਼ਨਰਾਂ ਤੇ ਅਧਿਆਪਕ ਆਗੂਆਂ ਨੇ ਦਿੱਤਾ ਸਮਰਥਨ
Ad Position 24