13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਗੜ੍ਹਸ਼ੰਕਰ ’ਚ ਵਿਸ਼ਾਲ ਰੋਸ ਮਾਰਚ ਉਪਰੰਤ ਡਿਪਟੀ ਸਪੀਕਰ ਦੇ ਘਰ ਦਾ ਘਿਰਾਓ

ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਦੇ ਦਫ਼ਤਰਾਂ/ਘਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਤੇ ਨਵਾਂਸ਼ਹਿਰ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਦੇ ਕਨਵੀਨਰ-ਕਮ-ਕੋਆਰਡੀਨੇਟਰ ਸਤੀਸ਼ ਰਾਣਾ, ਸ਼ਿਵ ਕੁਮਾਰ ਤਿਵਾੜੀ, ਮੱਖਣ ਸਿੰਘ ਵਾਹਿਦਪੁਰੀ, ਅਮਰੀਕ ਸਿੰਘ, ਕੁਲਵਰਨ ਸਿੰਘ, ਸੁਰਿੰਦਰ ਕੁਮਾਰ ਪੁਆਰੀ, ਅਨੀਰੁਧ ਮੋਦਗਿੱਲ, ਜੈਲ ਸਿੰਘ, ਸੰਜੀਵ ਕੁਮਾਰ, ਜਸਵੀਰ ਤਲਵਾੜਾ, ਸੁਖਦੇਵ ਡਾਨਸੀਵਾਲ, ਨਿਰਮਲ ਸਿੰਘ ਹੁਸ਼ਿਆਰਪੁਰ, ਕਮਲਜੀਤ ਕੌਰ, ਸੰਕੁਤਲਾ ਦੇਵੀ ਦੀ ਅਗਵਾਈ ਹੇਠ ਬੱਸ ਸਟੈਂਡ ਗੜ੍ਹਸ਼ੰਕਰ ਵਿਖੇ ਵਿਸ਼ਾਲ ਇਕੱਠ ਕਰਨ ਉਪਰੰਤ ਡਿਪਟੀ ਸਪੀਕਰ ਦੀ ਰਿਹਾਇਸ਼ ਵੱਲ ਜ਼ਬਰਦਸਤ ਰੋਸ ਮਾਰਚ ਤੇ ਮੁਜ਼ਾਹਰਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਮਿਡ-ਡੇ-ਮੀਲ, ਆਂਗਣਵਾੜੀ ਤੇ ਆਸ਼ਾ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਦੇ ਦਫ਼ਤਰਾਂ/ਘਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਤੇ ਨਵਾਂਸ਼ਹਿਰ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਦੇ ਕਨਵੀਨਰ-ਕਮ-ਕੋਆਰਡੀਨੇਟਰ ਸਤੀਸ਼ ਰਾਣਾ, ਸ਼ਿਵ ਕੁਮਾਰ ਤਿਵਾੜੀ, ਮੱਖਣ ਸਿੰਘ ਵਾਹਿਦਪੁਰੀ, ਅਮਰੀਕ ਸਿੰਘ, ਕੁਲਵਰਨ ਸਿੰਘ, ਸੁਰਿੰਦਰ ਕੁਮਾਰ ਪੁਆਰੀ, ਅਨੀਰੁਧ ਮੋਦਗਿੱਲ, ਜੈਲ ਸਿੰਘ, ਸੰਜੀਵ ਕੁਮਾਰ, ਜਸਵੀਰ ਤਲਵਾੜਾ, ਸੁਖਦੇਵ ਡਾਨਸੀਵਾਲ, ਨਿਰਮਲ ਸਿੰਘ ਹੁਸ਼ਿਆਰਪੁਰ, ਕਮਲਜੀਤ ਕੌਰ, ਸੰਕੁਤਲਾ ਦੇਵੀ ਦੀ ਅਗਵਾਈ ਹੇਠ ਬੱਸ ਸਟੈਂਡ ਗੜ੍ਹਸ਼ੰਕਰ ਵਿਖੇ ਵਿਸ਼ਾਲ ਇਕੱਠ ਕਰਨ ਉਪਰੰਤ ਡਿਪਟੀ ਸਪੀਕਰ ਦੀ ਰਿਹਾਇਸ਼ ਵੱਲ ਜ਼ਬਰਦਸਤ ਰੋਸ ਮਾਰਚ ਤੇ ਮੁਜ਼ਾਹਰਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਮਿਡ-ਡੇ-ਮੀਲ, ਆਂਗਣਵਾੜੀ ਤੇ ਆਸ਼ਾ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਰੋਸ ਮਾਰਚ ਤੇ ਮੁਜ਼ਾਹਰੇ ਵਿਚ ਸ਼ਾਮਿਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਜਥੇਬੰਦੀਆਂ ਦੇ ਝੰਡਿਆਂ ਦੇ ਨਾਲ ਰੋਸ ਦਾ ਪ੍ਰਗਟਾਵਾ ਕਰਦਿਆਂ ਕਾਲੇ ਝੰਡੇ ਚੁੱਕ ਕੇ ਸਰਕਾਰ ਖ਼ਿਲਾਫ਼ ਗਹਿਰੇ ਗ਼ੁੱਸੇ ਅਤੇ ਰੋਸ ਦਾ ਇਜ਼ਹਾਰ ਕੀਤਾ। ਬਹੁਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰੋਸ ਵਜੋਂ ਕਾਲੀਆਂ ਪੱਗਾਂ ਅਤੇ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟਾਇਆ ਤੇ ਮਹਿਲਾਵਾਂ ਨੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਜ਼ਾਹਿਰ ਕੀਤਾ। ਇਸ ਮੌਕੇ ਤਾਲਮੇਲ ਕਮੇਟੀ ਦੇ ਆਗੂਆਂ ਕੁਲਦੀਪ ਦੌੜਕਾ, ਕੁਲਵਿੰਦਰ ਸਿੰਘ ਅਟਵਾਲ, ਵਿਜੇ ਕੁਮਾਰ, ਮੁਕੇਸ਼ ਕੁਮਾਰ, ਰਾਮ ਕਿਸ਼ਨ ਪੱਲੀ ਝਿੱਕੀ, ਸੋਮ ਲਾਲ ਥੋਪੀਆ, ਇੰਦਰਸੁਖਦੀਪ ਸਿੰਘ ਓਡਰਾ, ਮਨਜੀਤ ਸਿੰਘ ਦਸੂਹਾ, ਬਿਕਰਮਜੀਤ ਸਿੰਘ, ਨਰਿੰਦਰ ਅਜਨੋਹਾ, ਅਮਰਜੀਤ ਸਿੰਘ, ਜਸਵਿੰਦਰ ਔਜਲਾ, ਅੰਮ੍ਰਿਤਪਾਲ ਸਿੰਘ, ਜਤਿੰਦਰ ਸੋਨੀ, ਮਦਨ ਲਾਲ ਸੈਣੀ, ਨਰਿੰਦਰ ਸਿੰਘ ਗੋਲੀ ਨੇ ਜ਼ੋਰਦਾਰ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਅਤੇ ਹਾਈ ਕੋਰਟ ਦੇ ਫੈਸਲੇ ਅਨੁਸਾਰ ਰਹਿੰਦੇ 18 ਫੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰੇ ਤੇ ਹੋਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ। ਇਸ ਮੌਕੇ ਗੁਲਜ਼ਾਰ ਸਿੰਘ ਦੀ ਮੌਤ ਤੇ ਮੋਹਨਜੀਤ ਸ਼ੇਰੋਂ ਮਾਮਲੇ ਨੂੰ ਲੈ ਕੇ ਵੀ ਬੁਲਾਰਿਆਂ ਨੇ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ ਗਈ। ਇਸ ਮੌਕੇ ਡਿਪਟੀ ਸਪੀਕਰ ਨੇ ਰੋਸ ਧਰਨੇ ’ਚ ਪੁੱਜ ਕੇ ਮੰਗ-ਪੱਤਰ ਪ੍ਰਾਪਤ ਕੀਤਾ ਤੇ ਇਸ ਮੌਕੇ ਸਤੀਸ਼ ਰਾਣਾ ਨੇ ਸਰਕਾਰ ਵਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਨਿੰਦਾ ਕਰਦਿਆਂ ਮੰਗਾਂ ਦੀ ਚਰਚਾ ਕੀਤੀ। ਇਸ ਮੌਕੇ ਬਲਵੀਰ ਸਿੰਘ ਖ਼ਾਨਪੁਰੀ, ਗੁਰਦਿਆਲ ਸਿੰਘ, ਮੱਖਣ ਸਿੰਘ ਲੰਗੇਰੀ, ਵਿਨੈ ਕੁਮਾਰ, ਜਸਵਿੰਦਰ ਸਿੰਘ, ਮਨਜੀਤ ਸਿੰਘ ਦਸੂਹਾ, ਜਰਨੈਲ ਸਿੰਘ, ਅਵਤਾਰ ਲਾਲ, ਮਨਜੀਤ ਸਿੰਘ ਬਾਬਾ, ਚੰਦਰ ਸ਼ੇਖਰ, ਨਰਿੰਦਰ ਸਿੰਘ ਭਾਰਟਾ, ਸੋਮ ਲਾਲ ਥੋਪੀਆ, ਸੋਹਣ ਲਾਲ ਬਲਾਚੌਰ, ਨਰਿੰਦਰ ਸਿੰਘ ਗੋਰਾਇਆ, ਮਨਜੀਤ ਬੰਗਾ, ਬਲਜੀਤ ਸਿੰਘ ਮਹਿਮੋਵਾਲ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ ਹੁਸ਼ਿਆਰਪੁਰ, ਮਣੀ ਰਾਮ, ਪ੍ਰਵੇਸ਼ ਕੁਮਾਰ ਹੁਸ਼ਿਆਰਪੁਰ, ਕਰਨੈਲ ਸਿੰਘ ਰਾਹੋਂ, ਦੇਸ ਰਾਜ ਬਿੰਜੋਂ, ਇੰਜ. ਕਮਲ ਦੇਵ, ਜਗਦੀਸ਼ ਬਲਾਚੌਰ, ਪਰਮਿੰਦਰ ਪਾਲ ਸਿੰਘ, ਗੁਰਦਿਆਲ ਮਾਨ, ਜੁਝਾਰ ਸਹੂੰਗੜਾ, ਨੰਦ ਲਾਲ ਭੰਗਲ, ਰਾਜ ਕੁਮਾਰ ਜਾਡਲੀ, ਮਦਨ ਲਾਲ, ਮਦਨ ਲਾਲ ਸੈਣੀ, ਜਤਿੰਦਰ ਸਿੰਘ ਸੋਨੀ, ਇੰਦਰਜੀਤ ਕੌਰ, ਰਾਜਵਿੰਦਰ ਕੌਰ ਨਾਗਰਾ, ਰਸ਼ਪਾਲ ਕੌਰ, ਕਿਸਾਨ ਆਗੂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਹਰਮੇਸ਼ ਢੇਸੀ, ਕੁਲਵਿੰਦਰ ਚਾਹਲ, ਕੁਲਭੂਸ਼ਨ ਕੁਮਾਰ, ਰਾਮਜੀ ਦਾਸ ਚੌਹਾਨ, ਬਲਵੰਤ ਰਾਮ, ਮਹਿੰਦਰ ਕੁਮਾਰ ਬੱਡੋਆਣ, ਮਹਾਂ ਸਿੰਘ ਰੌੜੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਗਰੁੱਪ ਆਫ਼ ਸਕੂਲਜ਼ ਵਿਚ ‘ਸਮੂਹਿਕ ਤੇ ਅਧਿਆਤਮਿਕ ਸਿੱਖਿਆ ਦੇ ਦ੍ਰਿਸ਼ਟੀਕੋਣ’ ’ਤੇ ਸੈਮੀਨਾਰ ਅਗਲੀ ਖ਼ਬਰ ਕੌਮੀ ਲੋਕ ਅਦਾਲਤ ’ਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
Ad Position 24