13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਧਾਇਕ ਘੁੰਮਣ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦਸੂਹਾ ਦੀਆਂ 1100 ਤੋਂ ਵੱਧ ਸਤਿਕਾਰ ਸਖੀਆਂ ਦਾ ਸਨਮਾਨ

ਦਸੂਹਾ, 12 ਸਤੰਬਰ (ਭੁੱਲਰ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦੇ ਸਨਮਾਨ ਲਈ ਇਥੇ ਵਿਸ਼ੇਸ਼ ਸਮਾਗਮ ਦੌਰਾਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਤੇ ਪ੍ਰਭਜੋਤ ਕੌਰ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਦੀਆਂ 1100 ਤੋਂ ਵੱਧ ਸਤਿਕਾਰ ਸਖੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਮਰਪਣ ਭਾਵਨਾ, ਮਿਹਨਤ ਤੇ ਸਮਾਜ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਮਹਿਲਾਵਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਨਮਾਨ, ਅਧਿਕਾਰਾਂ ਦੀ ਜਾਣਕਾਰੀ ਤੇ ਆਤਮਨਿਰਭਰ ਬਣਨ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਦਸੂਹਾ, 12 ਸਤੰਬਰ (ਭੁੱਲਰ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦੇ ਸਨਮਾਨ ਲਈ ਇਥੇ ਵਿਸ਼ੇਸ਼ ਸਮਾਗਮ ਦੌਰਾਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਤੇ ਪ੍ਰਭਜੋਤ ਕੌਰ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਦੀਆਂ 1100 ਤੋਂ ਵੱਧ ਸਤਿਕਾਰ ਸਖੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਮਰਪਣ ਭਾਵਨਾ, ਮਿਹਨਤ ਤੇ ਸਮਾਜ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਮਹਿਲਾਵਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਨਮਾਨ, ਅਧਿਕਾਰਾਂ ਦੀ ਜਾਣਕਾਰੀ ਤੇ ਆਤਮਨਿਰਭਰ ਬਣਨ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਮਹਿਲਾਵਾਂ ਨੂੰ ਯੋਜਨਾ ਸੰਬੰਧੀ ਜਾਣਕਾਰੀ ਦੇਣ, ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾਉਣ ਤੇ ਰਜਿਸਟਰੇਸ਼ਨ ਲਈ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਵੱਡੀ ਗਿਣਤੀ ਵਿਚ ਮਾਵਾਂ ਤੇ ਧੀਆਂ ਨੂੰ ਸਰਕਾਰ ਦੀ ਇਸ ਪਹਿਲਕਦਮੀ ਦਾ ਲਾਭ ਮਿਲ ਰਿਹਾ ਹੈ। ਇਸ ਮੌਕੇ ਕਰਮਬੀਰ ਸਿੰਘ ਨੇ ਸਾਰੀਆਂ ਸਤਿਕਾਰ ਸਖੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਲਖਵੀਰ ਕੌਰ ਘੁੰਮਣ, ਪਵਨੀਤ ਕੌਰ ਘੁੰਮਣ, ਕੇ. ਪੀ. ਸੰਧੂ ਚੇਅਰਮੈਨ, ਅਮਰਪ੍ਰੀਤ ਖ਼ਾਲਸਾ ਪ੍ਰਧਾਨ, ਗਗਨ ਚੀਮਾ ਵਾਈਸ ਚੇਅਰਮੈਨ, ਮਹਿਲਾ ਵਿੰਗ ਦੀ ਇੰਚਾਰਜ ਰਾਜਵੰਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਮਾ ਦੇਵੀ, ਵਾਈਸ ਪ੍ਰਧਾਨ ਨਗਰ ਕੌਂਸਲ ਸੁਖਵਿੰਦਰ ਕੌਰ, ਸੁਮਨ ਰਾਜਪੂਤ, ਜੋਸ਼ਨਾ ਠਾਕੁਰ, ਸੰਮਤੀ ਮੈਂਬਰ ਸੁਖਵਿੰਦਰ ਕੌਰ ਸੰਧੂ, ਸੰਮਤੀ ਮੈਂਬਰ ਗੁਰਮੀਤ ਕੌਰ, ਮਨਜੀਤ ਕੌਰ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਹਰਦੀਪ ਕੌਰ ਬਾਜਵਾ, ਸੰਮਤੀ ਮੈਂਬਰ ਰਿਪੁਦਮਨ ਕੌਰ, ਸੁਨੀਤਾ ਮਹਿਤਾ, ਸੁਨੀਤਾ ਕੌਂਸਲਰ, ਰਮਨਾ ਦੇਵੀ ਕੌਂਸਲਰ, ਰਣਜੀਤ ਕੌਰ ਕੌਂਸਲਰ, ਰਜਨੀਸ਼ ਕੁਮਾਰੀ ਸੰਮਤੀ ਮੈਂਬਰ, ਬੰਧਨਾ ਬਰਿੰਗਲੀ, ਰਜਨੀ ਦੇਵੀ ਭੋਲ, ਵੰਧਨਾ ਫਤਿਹਪੁਰ, ਜਤਿੰਦਰ ਕੌਰ ਚੀਮਾ, ਨੰਦਨੀ ਆਸਪੁਰ, ਸੁਨੀਤਾ ਟੋਹਲੂ, ਰੋਹਿਤਾ ਸ਼ਰਮਾ ਜੁਗਿਆਲ, ਨੇਹਾ, ਸਰਜੀਵਨ ਕੁਮਾਰੀ ਸਮੇਤ ਵੱਡੀ ਗਿਣਤੀ ਵਿਚ ਕੌਂਸਲਰ, ਬਲਾਕ ਸੰਮਤੀ ਮੈਂਬਰ, ਇਸਤਰੀ ਵਿੰਗ ਦੇ ਸਾਰੇ ਬਲਾਕ ਪ੍ਰਧਾਨ ਸਮੇਤ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੈਕਚਰ ਕਰਵਾਇਆ ਅਗਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਡੱਲੇਵਾਲ ਦੇ ਲੋਕਾਂ ਨੇ ਜੇ. ਈ. ਨੂੰ ਦਿੱਤਾ ਮੰਗ ਪੱਤਰ
Ad Position 24