ਖ਼ਾਲਸਾ ਕਾਲਜ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੈਕਚਰ ਕਰਵਾਇਆ
ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ।
ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ। ਜਿਸ ਦੌਰਾਨ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ, ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮਹੱਤਵ ਤੇ ਗੁਰਬਾਣੀ ਦੇ ਮਨੁੱਖਤਾ-ਪੱਖੀ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦੇ ਸਦੀਵੀ ਗੁਰੂ ਹਨ ਅਤੇ ਇਸ ਵਿਚ ਦਰਜ ਬਾਣੀ ਸਮੁੱਚੀ ਮਨੁੱਖਤਾ ਨੂੰ ਆਤਮਿਕ ਅਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੀ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿੱਖ ਇਤਿਹਾਸ ਦਾ ਬਹੁਤ ਮਹੱਤਵਪੂਰਨ ਅਧਿਆਇ ਹੈ। ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਦੇ ਸਦੀਵੀ ਅਤੇ ਸਰਬ-ਸਾਂਝੇ ਸੰਦੇਸ਼ ਨਾਲ ਜੋੜਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਵਿਚ ਧਾਰਮਿਕ ਚੇਤਨਾ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿਚ ਸਹਾਈ ਹੁੰਦੇ ਹਨ।