13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਨੇ 14ਵਾਂ ਸਾਰਾਗੜ੍ਹੀ ਦਿਵਸ ਮਨਾਇਆ

ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਹਿਯੋਗ ਨਾਲ 14ਵਾਂ ਸਾਰਾਗੜ੍ਹੀ ਦਿਵਸ ਮਨਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ।

Ad Position 21
repet_subhas-goyals [Copy P29]
ਕਾਂਗਰਸੀ ਅਹੁਦੇਦਾਰ ਤੇ ਵਰਕਰ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਹਰਪ੍ਰੀਤ ਕੌਰ 13-09-2026
ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਹਿਯੋਗ ਨਾਲ 14ਵਾਂ ਸਾਰਾਗੜ੍ਹੀ ਦਿਵਸ ਮਨਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਕਰਵਾਏ ਸਾਂਝੇ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਗੁਰਦੇਵ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਕਾਲਜ ਵਿਦਿਆਰਥਣਾਂ ਲਵਪ੍ਰੀਤ ਕੌਰ, ਅਰਸ਼ਦੀਪ ਕੌਰ ਤੇ ਮਹਿਕ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਡਾ. ਅਮਨਦੀਪ ਹੀਰਾ ਪ੍ਰਿੰਸੀਪਲ ਖ਼ਾਲਸਾ ਕਾਲਜ, ਬਾਬਾ ਸਤਪਾਲ ਸਿੰਘ ਸਰਪ੍ਰਸਤ ਗੁਰਦੁਆਰਾ ਪ੍ਰਬੰਧਕ ਕਮੇਟੀ, ਸੂਬੇਦਾਰ ਕੇਵਲ ਸਿੰਘ ਭੱਜਲ ਜਨਰਲ ਸਕੱਤਰ, ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਸੁਸਾਇਟੀ, ਪ੍ਰੋ. ਜਸਪਾਲ ਸਿੰਘ ਵਲੋਂ ਸੰਗਤਾਂ ਨੇ ਜਿਥੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਨੂੰ ਵਧਾਈ ਦਿੱਤੀ, ਉਥੇ ਸਾਰਾਗੜ੍ਹੀ ਦੀ ਸ਼ਹੀਦਾਂ ਦਾ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦੇ ਹੋਏ ਉਸ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਦਿ ਐਕਸ-ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਕੈਪਟਨ ਅਮਰਜੀਤ ਸਿੰਘ ਗੁੱਲਪੁਰ ਤੇ ਹੋਰ ਹੋਰ ਅਹੁਦੇਦਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਕਾਲਜ ਸਟਾਫ਼ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਨਿਰਮਲ ਕੁਮਾਰ ਵਲੋਂ ਪਿਤਾ ਦੀ ਬਰਸੀ ’ਤੇ ਰੋਟਰੀ ਆਈ ਬੈਂਕ ਨੂੰ 25 ਹਜ਼ਾਰ ਦੀ ਰਾਸ਼ੀ ਦਾ ਦਾਨ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦਾ ਬੀ. ਐਸ. ਸੀ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24