12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਧਾਇਕ ਜਿੰਪਾ ਵਲੋਂ ਸਿਵਲ ਹਸਪਤਾਲ ’ਚ ਮੈਥਾਡੋਨ ਮੇਨਟੇਨੈਂਸ ਥੈਰੇਪੀ ਕਲੀਨਿਕ ਦਾ ਉਦਘਾਟਨ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਗਈ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਵਿਚ ਬਦਲਦਿਆਂ ਸਰਕਾਰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ-ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਗਈ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਵਿਚ ਬਦਲਦਿਆਂ ਸਰਕਾਰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ-ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਹ ਸਿਵਲ ਹਸਪਤਾਲ ‘ਚ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਸੁਸਾਇਟੀ ਵਲੋਂ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਸਥਾਪਿਤ ਕੀਤੀ ਗਈ ਮੈਥਾਡੋਨ ਮੇਨਟੇਨੈਂਸ ਥੈਰੇਪੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਨਸ਼ਾ ਮੁਕਤੀ ਇਲਾਜ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਨਸ਼ਾ ਇਕ ਗੰਭੀਰ ਸਮਾਜਿਕ ਸਮੱਸਿਆ ਹੈ, ਜਿਸ ਨਾਲ ਨਜਿੱਠਣ ਲਈ ਇਲਾਜ, ਪੁਨਰਵਾਸ ਤੇ ਜਾਗਰੂਕਤਾ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਪੂਰੀ ਗੰਭੀਰਤਾ ਨਾਲ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿਚ ਸਿਹਤ ਸੇਵਾਵਾਂ ਤੇ ਮੁੜਵਸੇਬਾ ਸਹੂਲਤਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਮੇਅਰ ਪ੍ਰਵੀਣ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਂਮਾਰ, ਐਸ. ਐਮ. ਓ. ਸਿਵਲ ਹਸਪਤਾਲ ਡਾ. ਨਵਜੋਤ ਸਿੰਘ, ਐਸ. ਐਮ. ਓ. ਡਾ. ਨੇਹਾ ਪਾਲ, ਸਾਈਕਿਆਟ੍ਰਿਸਟ ਡਾ. ਰਾਜ ਕੁਮਾਰ, ਡਾ. ਹਰਪ੍ਰੀਤ ਸੋਢੀ, ਸਾਈਕੋਲੋਜਿਸਟ ਤਜਿੰਦਰ ਕੌਰ, ਕਾਊਂਸਲਰ ਪ੍ਰਸ਼ਾਂਤ ਆਦੀਆ, ਪਰਵੇਸ਼, ਰਾਮਦੇਈ ਅਤੇ ਕਿਰਨ ਬਾਲਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੰਨਣਹਾਨਾ ’ਚ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ‘ਚ ਧਾਰਮਿਕ ਸਮਾਗਮ ਅਗਲੀ ਖ਼ਬਰ ਨਿਰਮਲ ਸਿੰਘ ਹੰਜਰਾ ਬਣੇ ਬਾਰ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ, ਸਮੁੱਚੀ ਟੀਮ ਨੇ ਦਰਜ ਕੀਤੀ ਸ਼ਾਨਦਾਰ ਜਿੱਤ
Ad Position 24