ਵਿਧਾਇਕ ਜਸਬੀਰ ਰਾਜਾ ਵਲੋਂ 7.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦੀ ਸ਼ੁਰੂਆਤ
ਟਾਂਡਾ ਉੜਮੁੜ, 12 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਰਾਜਾ ਵਲੋਂ ਟਾਂਡਾ ਦੇ ਵਾਰਡ ਨੰਬਰ 4 ਵਿਚ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੀਵਰੇਜ ਦੇ ਨਵੇਂ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਸੀਵਰੇਜ ਕਾਰਜ ’ਤੇ ਕਰੀਬ 7.
ਟਾਂਡਾ ਉੜਮੁੜ, 12 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਰਾਜਾ ਵਲੋਂ ਟਾਂਡਾ ਦੇ ਵਾਰਡ ਨੰਬਰ 4 ਵਿਚ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੀਵਰੇਜ ਦੇ ਨਵੇਂ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਸੀਵਰੇਜ ਕਾਰਜ ’ਤੇ ਕਰੀਬ 7.50 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸੁਚੱਜੀ ਵਿਵਸਥਾ ਹੋਣ ਨਾਲ ਲੋਕਾਂ ਨੂੰ ਗੰਦੇ ਪਾਣੀ ਅਤੇ ਨਿਕਾਸੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਇਲਾਕੇ ਦੀ ਸਫ਼ਾਈ ਵਿਵਸਥਾ ਵਿਚ ਵੀ ਸੁਧਾਰ ਹੋਵੇਗਾ। ਵਿਧਾਇਕ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਹਲਕੇ ਵਿਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲਗਾਤਾਰ ਚੱਲ ਰਹੇ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ਵਾਰਡ ਵਾਸੀਆਂ ਵਲੋਂ ਸੀਵਰੇਜ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਰਜ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਬਲਜੀਤ ਸੈਣੀ, ਸੁਰੇਸ਼ ਕੁਮਾਰ, ਅਨਿਲ ਗੋਰਾ, ਅੰਕੁਰ ਨਰੂਲਾ, ਹਰਮੀਤ ਵੜੈਚ ਆਦਿ ਹਾਜ਼ਰ ਸਨ।