13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਂਗਣਵਾੜੀ ਕੇਂਦਰਾਂ ’ਚ ਬੱਚਿਆਂ ਨਾਲ ਮਨਾਇਆ ਜਾ ਰਿਹਾ 9ਵਾਂ ਰਾਸ਼ਟਰੀ ਪੋਸ਼ਣ ਮਹੀਨਾ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਦੇ ਨਾਲ 9ਵਾਂ ਰਾਸ਼ਟਰੀ ਪੋਸ਼ਣ ਮਹੀਨਾ-2026 ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਗਗਨਦੀਪ ਸਿੰਘ ਦੇ ਹੁਕਮਾਂ ਤਹਿਤ ਕਰਵਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਦੇ ਪੱਧਰ ਵਿਚ ਸੁਧਾਰ ਲਿਆਉਣਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਦੇ ਨਾਲ 9ਵਾਂ ਰਾਸ਼ਟਰੀ ਪੋਸ਼ਣ ਮਹੀਨਾ-2026 ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਗਗਨਦੀਪ ਸਿੰਘ ਦੇ ਹੁਕਮਾਂ ਤਹਿਤ ਕਰਵਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਦੇ ਪੱਧਰ ਵਿਚ ਸੁਧਾਰ ਲਿਆਉਣਾ ਹੈ। ਰਾਸ਼ਟਰੀ ਪੋਸ਼ਣ ਮਹੀਨਾ 9 ਸਤੰਬਰ ਤੋਂ 8 ਅਕਤੂਬਰ 2026 ਤੱਕ ਪੂਰੇ ਦੇਸ਼ ਸਮੇਤ ਪੰਜਾਬ ਵਿਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਆਂਗਣਵਾੜੀ ਵਰਕਰਾਂ ਵਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਤੁਲਿਤ ਖ਼ੁਰਾਕ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਪੋਸ਼ਣ ਦੀ ਮਹੱਤਤਾ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪੋਸ਼ਣ ਮਹੀਨੇ ਤਹਿਤ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ, ਗਰਭਵਤੀ ਮਹਿਲਾਵਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਤਾਜ਼ਾ ਪਕਾਇਆ ਹੋਇਆ ਗਰਮ ਭੋਜਨ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਬਚਪਨ ਤੋਂ ਹੀ ਮਜ਼ਬੂਤ ਹੁੰਦੀ ਹੈ। ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣਾ ਅਤੇ ਮਾਪਿਆਂ ਨੂੰ ਪੋਸ਼ਣ ਸੰਬੰਧੀ ਜਾਗਰੂਕ ਕਰਨਾ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਿਲ ਹੈ।
Ad Position 22
No active advertisement
ਪਿਛਲੀ ਖ਼ਬਰ ਗੋਲਡ ਮੈਡਲ ਜੇਤੂ ਰਿਤਿਕਾ ਅਰੋੜਾ ਦਾ ਬ੍ਰਾਹਮਣ ਸਭਾ ਵਲੋਂ ਸਨਮਾਨ ਅਗਲੀ ਖ਼ਬਰ ਨੰਗਲ ਸ਼ਹੀਦਾਂ ਵਿਖੇ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24