13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਟਾਂਡਾ ਉੜਮੁੜ, 12 ਸਤੰਬਰ (ਭਗਵਾਨ ਸਿੰਘ ਸੈਣੀ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਟਾਂਡਾ ਉੜਮੁੜ, 12 ਸਤੰਬਰ (ਭਗਵਾਨ ਸਿੰਘ ਸੈਣੀ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ 9 ਸਤੰਬਰ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਜਤਿੰਦਰ ਸਿੰਘ ਆਲਮ, ਭਾਈ ਜਸਵਿੰਦਰ ਸਿੰਘ ਪਰਮਾਰ, ਭਾਈ ਬਲਵੰਤ ਸਿੰਘ ਭੀਖੋਵਾਲ ਅਤੇ ਭਾਈ ਦਰਸ਼ਨ ਸਿੰਘ ਪਲਾਹਾ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਰਾਗੀ ਜਥਿਆਂ ਤੇ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਤੇ ਸਿੱਖ ਵੈਲਫੇਅਰ ਸੁਸਾਇਟੀ ਵੱਲੋਂ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਸੰਬੰਧੀ ਸੰਗਤਾਂ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਪ੍ਰਬੰਧਕ ਸੇਵਾਦਾਰਾਂ ਵਲੋਂ ਸਿੱਖ ਵੈਲਫੇਅਰ ਸੁਸਾਇਟੀ ਦੇ ਰਾਗੀ ਜਥਿਆਂ ਤੇ ਪ੍ਰਚਾਰਕਾਂ ਦਾ ਵਿਸ਼ੇਸ਼ ਸਨਮਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ’ਤੇ ਤਸ਼ੱਦਦ ਕਰਨਾ ਨਿੰਦਣਯੋਗ-ਸਤਿੰਦਰ ਸੰਧੂ ਅਗਲੀ ਖ਼ਬਰ ਜਥੇ. ਬਲਵੀਰ ਸਿੰਘ ਜੌਹਲ ਨਮਿਤ ਅਰਦਾਸ ਤੇ ਸ਼ਹੀਦ ਭਾਈ ਸਰਬਜੀਤ ਸਿੰਘ ਜੌਹਲ ਦੀ ਬਰਸੀ ’ਤੇ ਗੁਰਮਤਿ ਸਮਾਗਮ
Ad Position 24