ਵਿਧਾਇਕ ਜਿੰਪਾ ਨੇ ਸਰਕਾਰੀ ਆਈ. ਟੀ. ਆਈ. ’ਚ ਪਾਸ-ਆਊਟ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੌਜਵਾਨਾਂ ਨੂੰ ਹੁਨਰ ਦੇ ਨਾਲ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਆਤਮਨਿਰਭਰ ਬਣਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਇਸੇ ਦਿਸ਼ਾ ਵਿਚ ਭਲਾਈ ਵਿਭਾਗ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੌਜਵਾਨਾਂ ਨੂੰ ਹੁਨਰ ਦੇ ਨਾਲ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਆਤਮਨਿਰਭਰ ਬਣਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਇਸੇ ਦਿਸ਼ਾ ਵਿਚ ਭਲਾਈ ਵਿਭਾਗ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਹੁਸ਼ਿਆਰਪੁਰ ਵਿਖੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਵੱਖ-ਵੱਖ ਟਰੇਡਾਂ ਦੇ ਪਾਸ-ਆਊਟ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਲਈ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਵਿਧਾਇਕ ਜਿੰਪਾ ਨੇ ਕਿਹਾ ਕਿ ਜੇਕਰ ਕਿਸੇ ਨੌਜਵਾਨ ਦੇ ਹੱਥ ‘ਚ ਹੁਨਰ ਹੋਵੇ ਅਤੇ ਉਸ ਹੁਨਰ ਨੂੰ ਕੰਮ ਵਿਚ ਬਦਲਣ ਲਈ ਲੋੜੀਂਦੇ ਸਾਧਨ ਵੀ ਹੋਣ ਤਾਂ ਉਹ ਨਾ ਸਿਰਫ਼ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਦਾ ਹੈ, ਸਗੋਂ ਹੋਰਨਾਂ ਲਈ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕਦਾ ਹੈ। ਪੰਜਾਬ ਸਰਕਾਰ ਦਾ ਯਤਨ ਹੈ ਕਿ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੀ ਦਿਸ਼ਾ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਮਿਲੇ। ਪ੍ਰੋਗਰਾਮ ਦੌਰਾਨ ਆਈ. ਟੀ. ਆਈ. ਦੇ ਵਾਈਸ ਪ੍ਰਿੰਸੀਪਲ ਪੁਸ਼ਪਿੰਦਰ ਸਿੰਘ ਤੇ ਸਟਾਫ਼ ਵਲੋਂ ਵਿਧਾਇਕ ਬ੍ਰਹਮ ਸ਼ੰਕਰ ਜ਼ਿੰਪਾ, ਨਗਰ ਨਿਗਮ ਹੁਸ਼ਿਆਰਪੁਰ ਦੀ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਕੌਂਸਲਰ ਹਰਿੰਦਰ ਸਿੰਘ ਹੈਰੀ ਤੇ ਉਨ੍ਹਾਂ ਦੀ ਪੂਰੀ ਟੀਮ ਦਾ ਸਵਾਗਤ ਕੀਤਾ। ਇਸ ਮੌਕੇ ਸੰਸਥਾ ਦੇ ਟ੍ਰੇਨਿੰਗ ਅਧਿਕਾਰੀ ਅਸ਼ਵਨੀ ਕੁਮਾਰ ਗਾਂਧੀ, ਮਸਤ ਰਾਮ, ਸਤਪਾਲ ਸਿੰਘ, ਦਿਆਲ ਸਿੰਘ, ਕਮਲਪ੍ਰੀਤ ਕੌਰ, ਗਰਿਮਾ, ਜਗਦੀਪ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ, ਰਵੀ ਕੁਮਾਰ ਆਦਿ ਹਾਜ਼ਰ ਸਨ।