13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਤਪਾਲ ਸਿੰਘ ਭੁਲਾਣਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਹਰਿਆਣਾ, 12 ਸਤੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਸਤਪਾਲ ਸਿੰਘ ਭੁਲਾਣਾ। 13-09-2026
ਹਰਿਆਣਾ, 12 ਸਤੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਪੱਤਰ ਅਨੁਸਾਰ ਸੀਨੀਅਰ ਅਕਾਲੀ ਆਗੂ ਸਤਪਾਲ ਸਿੰਘ ਭੁਲਾਣਾ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਖੇਤਰ ਦੇ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਤਪਾਲ ਸਿੰਘ ਭੁਲਾਣਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ, ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ, ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਨੰ: ਗੁਰਜੀਤ ਸਿੰਘ ਨੀਲਾ ਨਲੋਆ ਮੈਂਬਰ ਪੀ.ਏ.ਸੀ, ਜਥੇਦਾਰ ਗੁਰਮੇਲ ਸਿੰਘ ਸੀਕਰੀ, ਨੰ: ਚਰਨਜੀਤ ਸਿੰਘ ਰੂਬੀ ਸਰਕਲ ਪ੍ਰਧਾਨ ਹਰਿਆਣਾ, ਪਰਮਜੀਤ ਸਿੰਘ ਪੰਮੀ ਸੀਨੀਅਰ ਅਕਾਲੀ ਆਗੂ, ਸਰਕਲ ਪ੍ਰਧਾਨ ਢੋਲਵਾਹਾ ਜਸਪਾਲ ਸਿੰਘ ਚੱਕ ਗੁੱਜਰਾਂ, ਸਰਕਲ ਪ੍ਰਧਾਨ ਭੂੰਗਾ ਜਸਪਾਲ ਸਿੰਘ ਲੱਕੀ, ਵਰਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਰਿਆੜ, ਅਮਰਜੀਤ ਸਿੰਘ ਨੀਲਾ ਨਲੋਆ, ਪਰਮਜੀਤ ਸਿੰਘ ਬੈਂਸ, ਹਰਜੀਤ ਸਿੰਘ ਨੰਗਲ, ਹੈਰੀ ਮਾਂਗਟ, ਸਤਪਾਲ ਸਿੰਘ ਰਾਉਵਾਲ, ਰਵਿੰਦਰ ਚਾਹਲ, ਮੁਕੇਸ਼ ਕੁਮਾਰ ਹਰਿਆਣਾ, ਪ੍ਰਿੰ. ਹਰਜਿੰਦਰ ਸਿੰਘ, ਮਨਜੀਤ ਸਿੰਘ, ਮਨਜੀਤ ਸਿੰਘ ਭਾਟੀਆ, ਹਰਿੰਦਰ ਸਿੰਘ, ਸੁੱਚਾ ਸਿੰਘ ਸਮੇਤ ਹੋਰ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਸਤਪਾਲ ਸਿੰਘ ਭੁਲਾਣਾ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਟੇੜ ਵਿਖੇ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਪਿੰਡ ਪੁਰੀਕਾ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ
Ad Position 24