ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਜ਼ਿਲ੍ਹਾ ਪੱਧਰੀ ਸਿਖਲਾਈ ਅਤੇ ਵਰਕਸ਼ਾਪ ਕਰਵਾਈ
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਅਤੇ ਵਰਕਸ਼ਾਪ ਕਰਵਾਈ ਗਈ। ਇਸ ਵਿਚ ਜ਼ਿਲ੍ਹੇ ਦੇ 10 ਬਲਾਕਾਂ ਦੇ ਸਰਪੰਚਾਂ ਨੇ ਸ਼ਮੂਲੀਅਤ ਕੀਤੀ।
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਅਤੇ ਵਰਕਸ਼ਾਪ ਕਰਵਾਈ ਗਈ। ਇਸ ਵਿਚ ਜ਼ਿਲ੍ਹੇ ਦੇ 10 ਬਲਾਕਾਂ ਦੇ ਸਰਪੰਚਾਂ ਨੇ ਸ਼ਮੂਲੀਅਤ ਕੀਤੀ। ਵਰਕਸ਼ਾਪ ਵਿਚ ਭੂੰਗਾ, ਦਸੂਹਾ, ਗੜ੍ਹਸ਼ੰਕਰ, ਹਾਜੀਪੁਰ, ਹੁਸ਼ਿਆਰਪੁਰ-1, ਹੁਸ਼ਿਆਰਪੁਰ-2, ਮਾਹਿਲਪੁਰ, ਮੁਕੇਰੀਆਂ, ਤਲਵਾੜਾ ਅਤੇ ਟਾਂਡਾ ਬਲਾਕਾਂ ਦੇ ਸਰਪੰਚਾਂ ਨੇ ਸ਼ਮੂਲੀਅਤ ਕੀਤੀ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ, ਵਿਕਾਸ ਪ੍ਰੋਗਰਾਮਾਂ ਅਤੇ ਪੰਚਾਇਤਾਂ ਦੀ ਭੂਮਿਕਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਅਤੇ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕਰਵਾਉਣ ਵਿਚ ਸਹਿਯੋਗ ਦੇਣ। ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਵੀ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਵਿਚ ਪੰਚਾਇਤਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਲੋਕ ਹਿਤ ਨਾਲ ਸਬੰਧਿਤ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਪੇਂਡੂ ਖੇਤਰਾਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਵਿਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਨੇ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਪਿੰਡਾਂ ਦੇ ਵਿਕਾਸ ਦੀ ਮਹੱਤਵਪੂਰਨ ਕੜੀ ਹਨ। ਉਨ੍ਹਾਂ ਸਰਪੰਚਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ‘ਮੇਰਾ ਘਰ ਮੇਰੇ ਨਾਮ’ ਸਕੀਮ ਸਬੰਧੀ ਸਰਪੰਚਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।