14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਾਬਕਾ ਰਾਜ ਸਭਾ ਮੈਂਬਰ ਬਾਜਵਾ ਦੇ ਦਿਹਾਂਤ ’ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਜੋ 82 ਸਾਲ ਦੇ ਸਨ, ਜਿਨ੍ਹਾਂ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਐਡਵੋਕੇਟ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਜੋ 82 ਸਾਲ ਦੇ ਸਨ, ਜਿਨ੍ਹਾਂ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਐਡਵੋਕੇਟ ਬੀ. ਐੱਸ. ਰਿਆੜ ਵੀ ਹਾਜ਼ਰ ਸਨ। ਬਾਜਵਾ ਦੀ ਪਤਨੀ ਪ੍ਰਿੰ: ਜਗਜੀਤ ਕੌਰ ਬਾਜਵਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ. ਬਾਜਵਾ ਦਾ ਲੰਬਾ ਸਿਆਸੀ ਤਜਰਬਾ ਸੀ ਅਤੇ ਉਨ੍ਹਾਂ ਦੀ ਸਿਆਸਤ ’ਚ ਵੱਖਰੀ ਪਹਿਚਾਣ ਸੀ। ਉਨ੍ਹਾਂ ਕਿਹਾ ਕਿ ਬਾਜਵਾ ਹੁਸ਼ਿਆਰਪੁਰ ਦੇ ਕਦਾਵਾਰ ਆਗੂਆਂ ’ਚ ਸ਼ੁਮਾਰ ਸਨ, ਜਿਨ੍ਹਾਂ ਦੀ ਕਦਰ ਹਰੇਕ ਪਾਰਟੀ ਦਾ ਆਗੂ ਤੇ ਵਰਕਰ ਕਰਦਾ ਸੀ। ਉਨ੍ਹਾਂ ਕਿਹਾ ਕਿ ਬਾਜਵਾ ਦੀ ਮੌਤ ਨਾਲ ਨਾ ਸਿਰਫ਼ ਪਰਿਵਾਰ ਬਲਕਿ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਤਰਨਾ ਦਲ ਬਜਵਾੜਾ ਸਮੇਤ ਹੋਰਨਾਂ ਆਗੂਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ. ਵਰਿੰਦਰ ਸਿੰਘ ਬਾਜਵਾ ਦਾ ਅੰਤਿਮ ਸੰਸਕਾਰ 14 ਸਤੰਬਰ ਨੂੰ ਦੁਪਹਿਰ 12:00 ਵਜੇ ਸ਼ਿਵਪੁਰੀ, ਹਰਿਆਣਾ ਰੋਡ ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਸਕੂਲ ਦੇ ਵਿਚ ਪੇਰੈਂਟ ਓਰੀਐਂਟੇਸ਼ਨ ਪ੍ਰੋਗਰਾਮ ਦੇ ਮਾਧਿਅਮ ਨਾਲ ਮਾਪਿਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਰੋੜ ਮਜਾਰੇ ਦੇ ਨਾਮੀ ਛਿੰਝ ਮੇਲੇ ’ਚ ਰਾਜੂ ਰਈਏਵਾਲ ਤੇ ਅੰਕਿਤ ਮਥੁਰਾ ਨੇ ਜਿੱਤੀਆਂ ਪਟਕੇ ਦੀਆਂ ਕੁਸ਼ਤੀਆਂ
Ad Position 24