14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਿਲਵਰ ਓਕ ਸਕੂਲ ਦੇ ਵਿਚ ਪੇਰੈਂਟ ਓਰੀਐਂਟੇਸ਼ਨ ਪ੍ਰੋਗਰਾਮ ਦੇ ਮਾਧਿਅਮ ਨਾਲ ਮਾਪਿਆਂ ਨੂੰ ਕੀਤਾ ਜਾਗਰੂਕ

ਟਾਂਡਾ ਉੜਮੁੜ, 13 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਪੇਰੈਂਟ ਓਰੀਐਂਟੇਸ਼ਨ ਪ੍ਰੋਗਰਾਮ ਦੇ ਤਹਿਤ ਮਾਪਿਆਂ ਨੂੰ ਜਾਗਰੂਕ ਕੀਤਾ। ਸੰਸਥਾ ਤੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਇਹ ਪ੍ਰੋਗਰਾਮ ਉਲੀਕਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਟਾਂਡਾ ਉੜਮੁੜ, 13 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਪੇਰੈਂਟ ਓਰੀਐਂਟੇਸ਼ਨ ਪ੍ਰੋਗਰਾਮ ਦੇ ਤਹਿਤ ਮਾਪਿਆਂ ਨੂੰ ਜਾਗਰੂਕ ਕੀਤਾ। ਸੰਸਥਾ ਤੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਇਹ ਪ੍ਰੋਗਰਾਮ ਉਲੀਕਿਆ। ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਮਾਪਿਆਂ ਦੇ ਨਾਲ ਭੇਟ ਕਰਦੇ ਹੋਏ ਉਨ੍ਹਾਂ ਨਾਲ ਬੱਚਿਆਂ ਦੇ ਆਉਣ ਵਾਲੇ ਬੋਰਡ ਦੀ ਪ੍ਰੀਖਿਆ ਤੇ ਉਨ੍ਹਾਂ ਦੇ ਪੜ੍ਹਾਈ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਸੰਗਰ ਨੇ ਦੱਸਿਆ ਕਿ ਬੱਚਿਆਂ ਦੇ ਵਿਚ ਪੜ੍ਹਾਈ ਦਾ ਰੁਝਾਨ ਅੱਜ ਕੱਲ ਥੋੜਾ ਘੱਟ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਕਾਰਨ ਅੱਜ ਕੱਲ੍ਹ ਦਾ ਸੋਸ਼ਲ ਨੈੱਟਵਰਕਿੰਗ ਮੀਡੀਆ, ਮੋਬਾਈਲ ਤੇ ਬੱਚਿਆਂ ਦੇ ਹੱਥਾਂ ਵਿਚ ਦਿੱਤੇ ਹੋਏ ਵਾਹਨ ਹਨ ਜੋ ਕਿ ਬੱਚਿਆਂ ਦਾ ਧਿਆਨ ਪੜ੍ਹਾਈ ਤੋਂ ਭਟਕਾ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਲਈ ਸਮੇਂ ਦੀ ਮੈਨੇਜਮੈਂਟ ਕਰਨਾ ਬਹੁਤ ਜ਼ਰੂਰੀ ਹੈ ਅੱਜ ਕੱਲ੍ਹ ਬੱਚੇ ਦੂਸਰੇ ਕੰਮਾਂ ਵਿਚੋਂ ਪੜ੍ਹਾਈ ਦਾ ਟਾਈਮ ਕੱਢ ਰਹੇ ਹਨ ਜਦਕਿ ਸਹੀ ਤਰੀਕਾ ਹੈ ਪੜ੍ਹਾਈ ਦੇ ਸਮੇਂ ’ਚੋਂ ਦੂਜੇ ਕੰਮਾਂ ਲਈ ਥੋੜਾ ਟਾਈਮ ਕੱਢਣਾ, ਇਸ ਦੇ ਨਾਲ ਹੀ ਬੱਚਿਆਂ ਦੇ ਖਾਣ ਪੀਣ ਤੇ ਵਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਸੰਸਥਾ ਤੇ ਚੇਅਰਮੈਨ ਤਰਲੋਚਨ ਸਿੰਘ ਨੇ ਬੱਚਿਆਂ ਦੀ ਪੜ੍ਹਾਈ ਦੇ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਬੱਚਿਆਂ ਨੂੰ ਕਿਸੇ ਵਕਤ ਦੀ ਪੜ੍ਹਾਈ ਨਾਲ ਸੰਬੰਧਿਤ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਸਿਲਵਰ ਓਕ ਸਕੂਲ ਦੇ ਅਧਿਆਪਕ ਹਰ ਵੇਲੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਤਤਪਰ ਰਹਿੰਦੇ ਹਨ। ਪ੍ਰਿੰਸੀਪਲ ਸੰਗਰ ਨੇ ਕਿਹਾ ਕਿ ਇਨ੍ਹਾਂ ਸਭ ਕੋਸ਼ਿਸ਼ਾਂ ਦਾ ਮੰਤਵ ਸਿਰਫ਼ ਇਕ ਹੀ ਹੈ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲੇ ਤੇ ਉਹ ਪੜ੍ਹਾਈ ਵਿਚ ਵੀ ਵਧੀਆ ਪ੍ਰਦਰਸ਼ਨ ਕਰਕੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕਰ ਸਕਣ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਜਗਬੰਧਨ ਸਿੰਘ, ਅਮਰਜੀਤ ਕੌਰ ਸੈਣੀ, ਗੁਰਪ੍ਰੀਤ ਕੌਰ, ਨੇਹਾ, ਸੁਮਨ, ਹਰਜੀਤ, ਹਰਮਿੰਦਰ, ਵਿਨੇ, ਸ਼ਿਲਪਾ, ਤਨੀਸ਼ਾ, ਬਲਜੀਤ, ਕੰਚਨ, ਪਰਮਜੀਤ, ਰਜਮੀਤ, ਅੰਕੀਤਾ ਸੋਨੂ ਅਤੇ ਹੋਰ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਕਠਿਨ ਪ੍ਰਸਥਿਤੀਆਂ ’ਚ ਐਸ. ਆਈ. ਆਰ. ਵਰਗੇ ਅਹਿਮ ਕੰਮ ਨੂੰ ਨੇਪਰੇ ਚਾੜ੍ਹ ਰਹੇ ਹਨ ਬੂਥ ਲੈਵਲ ਅਧਿਕਾਰੀ-ਬੀ. ਐਲ. ਓ. ਯੂਨੀ... ਅਗਲੀ ਖ਼ਬਰ ਸਾਬਕਾ ਰਾਜ ਸਭਾ ਮੈਂਬਰ ਬਾਜਵਾ ਦੇ ਦਿਹਾਂਤ ’ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ
Ad Position 24