ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨਸ਼ਿਆਂ ਖ਼ਿਲਾਫ਼ ਕਰੇਗੀ ਜਾਗਰੂਕ-ਡਾ. ਰਾਏ
ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਹਲਕਾ ਚੱਬੇਵਾਲ ’ਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਵੱਧ ਤੋਂ ਵੱਧ ਲੋਕਾਂ ਨੂੰ ਇਕੱਤਰ ਕਰਕੇ ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਦੀ ਹੋਈ ਇਕੱਤਰਤਾ ਮੌਕੇ ਹਲਕਾ ਇੰਚਾਰਜ ਚੱਬੇਵਾਲ ਤੇ ਕੌਮੀ ਕੌਂਸਲ ਦੇ ਮੈਂਬਰ ਡਾ.
ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਹਲਕਾ ਚੱਬੇਵਾਲ ’ਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਵੱਧ ਤੋਂ ਵੱਧ ਲੋਕਾਂ ਨੂੰ ਇਕੱਤਰ ਕਰਕੇ ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਦੀ ਹੋਈ ਇਕੱਤਰਤਾ ਮੌਕੇ ਹਲਕਾ ਇੰਚਾਰਜ ਚੱਬੇਵਾਲ ਤੇ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਹਲਕਾ ਚੱਬੇਵਾਲ ’ਚ 24 ਸਤੰਬਰ ਨੂੰ ਪਹੁੰਚੇਗੀ ਅਤੇ ਇਸ ਯਾਤਰਾ ਦਾ ਮਕਸਦ ਕੋਈ ਰਾਜਸੀ ਲਾਹਾ ਨਹੀਂ ਹੈ ਬਲਕਿ ਇਹ ਯਾਤਰਾ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਨਸ਼ੇ ਦੇ ਆਦੀ ਹਨ ਜਾਂ ਨਸ਼ੇ ਦੀ ਦਲਦਲ ’ਚ ਧਸਦੇ ਜਾ ਰਹੇ ਹਨ ਉਨ੍ਹਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰਾਂ ’ਚ ਭੇਜਿਆ ਜਾਵੇਗਾ ਅਤੇ ਜੇਕਰ ਕੋਈ ਗ਼ਰੀਬ ਵਿਅਕਤੀ ਹੈ ਤਾਂ ਕੇਂਦਰ ਸਰਕਾਰ ਵਲੋਂ ਉਸ ਨੂੰ ਆਰਥਿਕ ਮਦਦ ਵੀ ਕੀਤੀ ਜਾਵੇਗੀ। ਮੀਟਿੰਗ ’ਚ ਪਹੁੰਚਣ ’ਤੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਇਸ ਮੌਕੇ ਨਰੇਸ਼ ਠਾਕੁਰ ਰਵਿੰਦਰ ਸਿੰਘ ਬੱਬੂ, ਅਸ਼ੋਕ ਰਾਣਾ, ਮੰਗਤ ਰਾਮ ਮੰਗਾ, ਮਲਕੀਤ ਸਿੰਘ, ਹਰਭਜਨ ਸਿੰਘ, ਸੁਰੇਸ਼ ਅਗਿਨੋਹਤਰੀ, ਹਰਜੀਤ ਜੰਡੋਲੀ, ਫ਼ਕੀਰ ਚੰਦ, ਰੀਨਾ ਗਿੱਲ, ਮਨਜੀਤ ਕੌਰ, ਕੁਲਵਿੰਦਰ ਕੌਰ, ਦਰਸ਼ਨ ਕੌਰ, ਸੀਮਾ ਰਾਣੀ ਆਦਿ ਵੀ ਹਾਜ਼ਰ ਸਨ।